
ਹੜ੍ਹ ਪ੍ਰਭਾਵਿਤ ਰਕਬੇ ਵਾਲੇ ਕਿਸਾਨਾਂ ਨੂੰ ਕਣਕ ਦਾ ਤਸਦੀਕਸ਼ੁਦਾ ਬੀਜ ਖੇਤੀਬਾੜੀ ਵਿਭਾਗ ਮੁਫ਼ਤ ਉਪਲਬੱਧ ਕਰਵਾਏਗਾ-ਮੁੱਖ ਖੇ
- by Jasbeer Singh
- October 11, 2025

ਹੜ੍ਹ ਪ੍ਰਭਾਵਿਤ ਰਕਬੇ ਵਾਲੇ ਕਿਸਾਨਾਂ ਨੂੰ ਕਣਕ ਦਾ ਤਸਦੀਕਸ਼ੁਦਾ ਬੀਜ ਖੇਤੀਬਾੜੀ ਵਿਭਾਗ ਮੁਫ਼ਤ ਉਪਲਬੱਧ ਕਰਵਾਏਗਾ-ਮੁੱਖ ਖੇਤੀਬਾੜੀ ਅਫ਼ਸਰ -ਖੇਤੀਬਾੜੀ ਵਿਭਾਗ ਦੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਤਾਲਮੇਲ ਕਰਕੇ ਆਨਲਾਈਨ ਪੋਰਟਲ ‘ਤੇ ਅਪਲਾਈ ਕਰਨ ਕਿਸਾਨ ਪਟਿਆਲਾ, 11 ਅਕਤੂਬਰ 2025 : ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਆਰ.ਕੇ.ਵੀ. ਵਾਈ ਸਕੀਮ ਅਧੀਨ ਹੜ੍ਹ ਪ੍ਰਭਾਵਿਤ ਰਕਬੇ ਵਿੱਚ ਕਿਸਾਨਾਂ ਨੂੰ 7034 ਕੁਇੰਟਲ ਕਣਕ ਦਾ ਤਸਦੀਕਸ਼ੁਦਾ ਬੀਜ ਵੱਧ ਤੋਂ ਵੱਧ 2 ਹੈਕਟੇਅਰ ਰਕਬੇ ਲਈ ਵਿਭਾਗ ਵੱਲੋ ਮੁਫਤ ਦਿੱਤਾ ਜਾਵੇਗਾ। ਇਸ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ www.agrimachinerypb.com ‘ਤੇ ਅਪਲਾਈ ਕਰਨਾ ਹੋਵੇਗਾ। ਇਸ ਸਬੰਧੀ ਕਿਸਾਨ ਖੇਤੀਬਾੜੀ ਵਿਭਾਗ ਦੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਤਾਲਮੇਲ ਕਰਕੇ ਲੋੜੀਦੇਂ ਦਸਤਾਵੇਜ ਪੋਰਟਲ ਅਤੇ ਵਿਭਾਗ ਨੂੰ ਜਮਾ ਕਰਵਾਉਣਗੇ ਅਤੇ ਬਲਾਕ ਅਧਿਕਾਰੀਆਂ ਵੱਲੋਂ ਕਿਸਾਨਾਂ ਦੀਆਂ ਅਰਜੀਆਂ ਨੂੰ ਵੈਰੀਫਾਈ ਕਰਨ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਤਸਦੀਕ ਕੀਤਾ ਜਾਵੇਗਾ । ਡਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਬੰਧਤ ਬਲਾਕ ਦੇ ਖੇਤੀਬਾੜੀ ਅਫ਼ਸਰ ਕੈਂਪਾਂ ਰਾਹੀ ਕਿਸਾਨਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਕਿਸਾਨ ਦਾ ਨਾਮ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸੂਚੀ ਵਿੱਚ ਦਰਜ ਹੋਣਾ ਜਰੂਰੀ ਹੈ ।