
ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਰਾਸ਼ੀ ਲੋੜਵੰਦਾਂ ਨੂੰ ਤਕਸੀਮ
- by Jasbeer Singh
- June 21, 2025

ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਰਾਸ਼ੀ ਲੋੜਵੰਦਾਂ ਨੂੰ ਤਕਸੀਮ ਪਟਿਆਲਾ 21 ਜੂਨ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਲਈ ਭੇਜੀ ਗਈ ਸਹਾਇਤਾ ਰਾਸ਼ੀ ਨੂੰ ਅੱਜ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਤਕਸੀਮ ਕੀਤੀ ਗਈ। ਜ਼ਿਕਰਯੋਗ ਹੈ ਕਿ ਲੋੜਵੰਦਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਵੱਖ ਵੱਖ ਅਰਜ਼ੀਆਂ ਭੇਜ ਕੇ ਸਹਾਇਤਾ ਦੀ ਮੰਗ ਕੀਤੀ ਸੀ, ਜਿਸ ਨੂੰ ਸ਼ੋ੍ਰਮਣੀ ਕਮੇਟੀ ਨੇ ਸਵੀਕਾਰ ਕਰਦਿਆਂ ਉਨ੍ਹਾਂ ਤਿੰਨ ਲੋੜਵੰਦਾਂ ਨੂੰ 40 ਹਜ਼ਾਰ ਦੇ ਕਰੀਬ ਰਾਸ਼ੀ ਦੇ ਚੈੱਕ ਭੇਜੇ ਹਨ। ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਭਾਈ ਰਾਜਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਨੂੰ ਰਾਸ਼ੀ ਦੇ ਚੈਕ ਸੌਂਪੇ। ਇਸ ਮੌਕੇ ਪ੍ਰੋ. ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਦੇ ਲੋੜਵੰਦ ਵਿਅਕਤੀਆਂ ਨੇ ਆਪਣੀ ਬਿਮਾਰੀ ਦੇ ਇਲਾਜ ਅਤੇ ਆਰਥਿਕ ਤੌਰ ’ਤੇ ਮਦਦ ਦੀ ਮੰਗ ਕੀਤੀ ਸੀ, ਜਿਸ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਰਾਸ਼ੀ ਦੇ ਚੈਕ ਸੌਂਪ ਦਿੱਤੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ, ਗੁਰਦੁਆਰਾ ਰਵਿਦਾਸ ਕਮੇਟੀ ਦੇ ਪ੍ਰਧਾਨ ਰਾਜ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।