

ਪਟਿਆਲਾ, 6 ਮਈ (ਜਸਬੀਰ)-ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐਸ. ਐਚ. ਓ. ਗੁਰਮੀਤ ਸਿੰਘ ਦੀ ਅਗਵਾਈ ਹੇਠ ਦੋ ਭਗੌੜਿਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਦੋਵੇਂ ਭਗੌੜਿਆਂ ਨੂੰ ਏ. ਐਸ. ਆਈ. ਜਤਿੰਦਰ ਕੁਮਾਰ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਗਿ੍ਰਫ਼ਤਾਰ ਕੀਤਾ ਹੈ। ਪਹਿਲੇ ਕੇਸ ’ਚ ਬਲਬੀਰ ਸਿੰਘ ਪੁੱਤਰ ਪੂਰਨ ਚੰਦ ਵਾਸੀ ਬਾਬਾ ਜੀਵਨ ਸਿੰਘ ਕਾਲੋਨੀ ਪਾਸੀ ਰੋਡ ਪਟਿਆਲਾ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਜਿਸਦੇ ਖਿਲਾਫ਼ ਥਾਣਾ ਤਿ੍ਰਪੜੀ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਹੈ। ਜਿਸ ਵਿਚ ਮਾਨਯੋਗ ਅਦਾਲਤ ਨੇ ਬਲਬੀਰ ਸਿੰਘ ਨੂੰ 3 ਮਾਰਚ 2023 ਨੂੰ ਪੀ. ਓ. ਕਰਾਰ ਦਿੱਤਾ ਸੀ। ਦੂਸਰੇ ਕੇਸ ਵਿਚ ਜਸਪਾਲ ਸਿੰਘ ਪੁੱਤਰ ਗੁਰਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਬੰਨ੍ਹਾਂ ਰੋਡ ਪਟਿਆਲਾ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਜਿਸਦੇ ਖਿਲਾਫ਼ ਥਾਣਾ ਤਿ੍ਰਪੜੀ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਹੈ। ਜਿਸ ਵਿਚ ਮਾਨਯੋਗ ਅਦਾਲਤ ਨੇ ਜਸਪਾਲ ਸਿੰਘ ਨੂੰ 3 ਮਾਰਚ 2023 ਨੂੰ ਪੀ. ਓ. ਕਰਾਰ ਦਿੱਤਾ ਸੀ।