ਕੰਕਾਰਾਂ ’ਤੇ ਪਾਬੰਦੀ ਲਗਾਕੇ ਕੀਤੇ ਜਾ ਰਹੇ ਹਮਲੇ ਸਿੱਖਾਂ ਨਾਲ ਸਰਾਸਰ ਧੱਕਾ : ਐਡਵੋਕੇਟ ਧਾਮੀ
- by Jasbeer Singh
- November 7, 2024
ਕੰਕਾਰਾਂ ’ਤੇ ਪਾਬੰਦੀ ਲਗਾਕੇ ਕੀਤੇ ਜਾ ਰਹੇ ਹਮਲੇ ਸਿੱਖਾਂ ਨਾਲ ਸਰਾਸਰ ਧੱਕਾ : ਐਡਵੋਕੇਟ ਧਾਮੀ ਐਡਵੋਕੇਟ ਧਾਮੀ ਦਾ ਮੁੜ ਪ੍ਰਧਾਨ ਬਣਨ ’ਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤਾ ਸਨਮਾਨਤ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਪਟਿਆਲਾ 7 ਨਵੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਕੂਮਤੀ ਸਰਕਾਰਾਂ ਵੱਲੋਂ ਸਿੱਖ ਕੌਮ ’ਤੇ ਕੀਤੇ ਜਾ ਰਹੇ ਹਮਲੇ ਨਾਸਹਿਣਯੋਗ ਹਨ । ਉਨ੍ਹਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਚਿੰਨਾਂ ਅਤੇ ਕੰਕਾਰਾਂ ’ਤੇ ਪਾਬੰਦੀ ਲਾਉਣਾ ਸਰਾਸਰ ਗਲਤ ਅਤੇ ਸਿੱਖਾਂ ਨਾਲ ਵੱਡਾ ਧੱਕਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਪ੍ਰਗਟਾਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਕੀਤਾ । ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਚੌਥੀ ਵਾਰ ਪ੍ਰਧਾਨ ਬਣਨ ਉਪਰੰਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ । ਇਸ ਮੌਕੇ ਐਡਵੋਕੇਟ ਧਾਮੀ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ । ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਮੁੜ ਪ੍ਰਧਾਨ ਬਣਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਪੁੱਜੇ, ਜਿਥੇ ਉਨ੍ਹਾਂ ਦਾ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਨਿੱਘਾ ਸਵਾਗਤ ਕੀਤਾ, ਜਿਨ੍ਹਾਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ । ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿੱਖੀ ਪ੍ਰੰਪਰਾਵਾਂ ਅਨੁਸਾਰ ਸ੍ਰੀ ਸਾਹਿਬ, ਗੁਰਦੁਆਰਾ ਸਾਹਿਬ ਦੀ ਇਤਿਹਾਸ ਤਸਵੀਰ ਅਤੇ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ । ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਦਾ ਏਜੰਡਾ ਸਿੱਖਾਂ ਦੀ ਪਹਿਚਾਣ ਮਿਟਾਉਣਾ ਹੈ, ਜਿਸ ਨੂੰ ਰਹਿੰਦੀ ਦੁਨੀਆ ਤੱਕ ਕਦੇ ਵੀ ਖਤਮ ਨਹੀਂ ਕੀਤਾ ਜਾ ਸਕਦਾ ਕਿਉਂਕਿ ਖਾਲਸਾ ਪੰਥ ਵਿਚੋਂ ਪੈਦਾ ਹੋਈ ਏਸ ਕੌਮ ਦਾ ਵਿਲੱਖਣ ਅਤੇ ਸ਼ਾਨਮਈ ਇਤਿਹਾਸ ਹੈ । ਉਨ੍ਹਾਂ ਕਿਹਾ ਸਿੱਖਾਂ ਦੇ ਧਾਰਮਕ ਚਿੰਨਾਂ ਅਤੇ ਕੰਕਾਰਾਂ ’ਤੇ ਲਗਾਈ ਜਾ ਰਹੀ ਪਾਬੰਦੀ ਵੀ ਕਿਸੇ ਹਮਲੇ ਤੋਂ ਘੱਟ ਨਹੀਂ ਹੈ । ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਿਚ ਨਾ ਬੈਠਣ ਦੇਣਾ, ਸਿੱਖੀ ਕੰਕਾਰ ਲਾਹੁਣ ਲਈ ਮਜਬੂਰ ਕਰਨਾ ਅਤੇ ਹਵਾਈ ਅੱਡਿਆਂ ’ਤੇ ਵੀ ਸਿੱਖੀ ਕੰਕਾਰਾਂ ਨੂੰ ਲੁਹਾਉਣ ਵਰਗੀਆਂ ਘਟਨਾਵਾਂ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਸੱਟ ਮਾਰੀ ਹੈ । ਐਡਵੋਕੇਟ ਧਾਮੀ ਨੇ ਤਾਜਾ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਇਹ ਆਦੇਸ਼ ਜਾਰੀ ਕਰਨਾ ਕਿ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀ ਵੀ ਆਪਣੇ ਕੰਕਾਰਾਂ ਨਹੀਂ ਪਹਿਨ ਸਕਣਗੇ ਅਜਿਹਾ ਫੁਰਮਾਨ ਸਪੱਸ਼ਟ ਕਰਦਾ ਹੈ ਕਿ ਜਿਹੜੀ ਸਿੱਖ ਕੌਮ ਅੱਡਰੀ ਹੋਂਦ ਹਸਤੀ ਦਾ ਪ੍ਰਤੀਕ ਹੋਵੇ ਉਸ ਦੀ ਪਹਿਚਾਣ ਨੂੰ ਖ਼ਤਮ ਕਰਨ ਲਈ ਚੁੱਕੇ ਜਾ ਰਹੇ ਕਦਮ ਸਿੱਖਾਂ ਨਾਲ ਸਰਾਸਰ ਧੱਕਾ ਹੈ । ਉਨ੍ਹਾਂ ਕਿਹਾ ਕਿ ਅਜਿਹਾ ਵਤੀਰਾ ਸਿੱਖ ਨਾਗਰਿਕਾਂ ਨਾਲ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਨਾਂ ਦਾ ਸਨਮਾਨ ਕੀਤਾ ਅਤੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ ਕਰਨੈਲ ਸਿੰਘ ਵਿਰਕ ਆਦਿ ਵੀ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.