
ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ ਦੀਆਂ ਮਗਰਲੀਆਂ ਸਰਕਾਰਾਂ ਨੇ ਪੰਜਾਬ ਦੇ ਹੱਕਾਂ ਨਾਲ ਧ੍ਰੋਹ ਕਮਾਇਆ ਹੈ : ਸੁਖਬੀ
- by Jasbeer Singh
- August 20, 2024

ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ ਦੀਆਂ ਮਗਰਲੀਆਂ ਸਰਕਾਰਾਂ ਨੇ ਪੰਜਾਬ ਦੇ ਹੱਕਾਂ ਨਾਲ ਧ੍ਰੋਹ ਕਮਾਇਆ ਹੈ : ਸੁਖਬੀਰ ਬਾਦਲ ਲੌਂਗੋਵਾਲ : ਸ਼੍ਰੋਮਣੀ ਅਕਾਲੀ ਦਲ ਦੇ ਲੰਮਾ ਸਮਾਂ ਪ੍ਰਧਾਨ ਰਹੇ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 39ਵੀਂ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਵੱਲੋਂ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਕਰਵਾਏ ਗਏ ਬਰਸੀ ਸਮਾਗਮ ਵਿਚ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ ਦੀਆਂ ਮਗਰਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਪੰਜਾਬ ਦੇ ਹੱਕਾਂ ਨਾਲ ਧ੍ਰੋਹ ਕਮਾਇਆ ਹੈ ਜਦਕਿ ਅਕਾਲੀ ਦਲ ਨੇ ਸੱਤਾ `ਚ ਰਹਿੰਦਿਆਂ ਪੰਜਾਬ ਦਾ ਵਿਕਾਸ ਕੀਤਾ ਅਤੇ ਪੰਜਾਬ ਦੇ ਹਿੱਤਾਂ `ਤੇ ਪਹਿਰਾ ਦਿੱਤਾ, ਪੰਜਾਬ ਦੇ ਪਾਣੀਆਂ ਦੀ ਰਾਖੀ ਅਕਾਲੀ ਦਲ ਨੇ ਹਿੱਕ ਡਾਹਕੇ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਪਾ ਰਹੀ ਹੈ, ਹਰ ਇਕ ਮੁੱਦੇ ਤੇ ਝੂਠ ਬੋਲਿਆ ਜਾ ਰਿਹਾ, ਅਸਲ ਹਕੀਕਤ ਕੁੱਝ ਹੋਰ ਹੈ। ਉਨ੍ਹਾਂ ਕਿਹਾ ਕਿ ਕੁੱਝ ਇੱਕ ਲੋਕਾਂ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ ਜੋ ਪਿਛਲੇ ਤਿੰਨ ਚਾਰ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਬਾਦਲ ਨੇ ਕਿਹਾ ਕਿ ਅੱਜ ਪੰਜਾਬ ਦੇ ਪਾਣੀਆਂ ਨੂੰ ਖਤਰਾ ਹੈ, ਖੇਤੀ `ਤੇ ਖ਼ਤਰੇ ਦੇ ਬੱਦਲ ਮੰਡਰਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਸੜਕ ਜਾਮ ਕਰਨ ਨਾਲ ਮਸਲੇ ਹੱਲ ਨਹੀਂ ਹੋਣਗੇ ਸਗੋਂ ਅੰਦੋਲਨ ਲਈ ਕੋਈ ਠੋਸ ਰਣਨੀਤੀ ਤੈਅ ਕਰਕੇ ਹੀ ਹੱਲ ਲੱਭਿਆ ਜਾ ਸਕਦਾ ਹੈ , ਜਿਵੇਂ ਅਕਾਲੀ ਦਲ ਕਰਦਾ ਆ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੋਗਲੀ ਰਾਜਨੀਤੀ ਕਰਦੇ ਹਨ । ਵੋਟਾਂ ਹਾਸਲ ਕਰਨ ਲਈ ਉਹ ਖ਼ਾਲਿਸਤਾਨ ਦੇ ਏਜੰਡੇ `ਤੇ ਚੱਲਦੇ ਹਨ ਅਤੇ ਚੋਣਾਂ ਜਿੱਤਣ ਤੋਂ ਬਾਅਦ ਸੰਵਿਧਾਨ ਦੀ ਸਹੁੰ ਮੁਲਕ ਦੀ ਸਿਖਰਲੀ ਪੰਚਾਇਤ ਵਿੱਚ ਜਾ ਕੇ ਚੁੱਕਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਗੀ ਅਕਾਲੀਆਂ `ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਅਤੇ ਆਰ ਐਸ ਐਸ ਦੇ ਕੁਹਾੜੇ ਦਾ ਦਸਤਾ ਬਣਕੇ ਸਿੱਖ ਕੌਮ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਭਾਜਪਾ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਗਠਿਤ ਕੀਤੀ ਕਮੇਟੀ ਵਿੱਚ ਆਰ ਐਸ ਐਸ ਦੇ ਧਾਰਨੀ ਬੰਦਿਆਂ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਅਕਾਲੀ ਦਲ ਦੇ ਨਾਲ ਰਹੀ ਹੈ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਭਵਿੱਖ ਵਿੱਚ ਵੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ। ਇਸ ਮੌਕੇ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾਂ, ਮਹੇਸ਼ਇੰਦਰ ਸਿੰਘ ਗਰੇਵਾਲ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਵਿਨਰਜੀਤ ਸਿੰਘ ਗੋਲਡੀ, ਇਕਬਾਲ ਸਿੰਘ ਝੂੰਦਾਂ, ਰਜਿੰਦਰ ਦੀਪਾ, ਕੁਲਵੰਤ ਸਿੰਘ ਕੰਤਾ, ਬਾਬਾ ਟੇਕ ਸਿੰਘ, ਜ਼ਾਹਿਦਾ ਸੁਲੇਮਾਨ, ਤੇਜਿੰਦਰ ਸਿੰਘ ਸੰਘਰੇੜੀ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
Related Post
Popular News
Hot Categories
Subscribe To Our Newsletter
No spam, notifications only about new products, updates.