ਬਹਿਬਲ ਅਤੇ ਕੋਟਕਪੁਰਾ ਗੋਲੀ ਕਾਂਡ ਦੀ ਸੁਣਵਾਈ ਇਕੱਠੀ ਚੱਲੇ ਦੇ ਲਈ ਦੋਵੇਂ ਕੇਸਾਂ ਵਿਚ ਸ਼ਾਮਲ ਪੁਲਸ ਅਧਿਕਾਰੀਆਂ ਨੇ ਕੀਤੀ
- by Jasbeer Singh
- August 28, 2024
ਬਹਿਬਲ ਅਤੇ ਕੋਟਕਪੁਰਾ ਗੋਲੀ ਕਾਂਡ ਦੀ ਸੁਣਵਾਈ ਇਕੱਠੀ ਚੱਲੇ ਦੇ ਲਈ ਦੋਵੇਂ ਕੇਸਾਂ ਵਿਚ ਸ਼ਾਮਲ ਪੁਲਸ ਅਧਿਕਾਰੀਆਂ ਨੇ ਕੀਤੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਮੰਗ ਫਰੀਦਕੋਟ : 2015 ਵਿੱਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਵਧੀਕ ਜਿ਼ਲ੍ਹਾ ਤੇ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਣੀ ਸੀ ਪਰ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਦੇ ਮੁਤਾਬਕ ਫਰੀਦਕੋਟ ਤੋਂ ਚੰਡੀਗੜ੍ਹ ਵਿਖੇ ਤਬਦੀਲ ਕਰ ਦਿੱਤੀ ਗਈ ਸੀ ਜਿਸ ਕਾਰਨ ਇਸ ਦੀ ਸੁਣਵਾਈ ਨਹੀਂ ਹੋ ਸਕੀ। ਅੱਜ ਅਦਾਲਤ ਵਿੱਚ ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਅਮਰ ਸਿੰਘ ਚਾਹਲ ਨੇ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਜਾਣਕਾਰੀ ਅਨੁਸਾਰ ਕੇਸ ਵਿੱਚ ਨਾਮਜ਼ਦ ਪੁਲਿਸ ਅਧਿਕਾਰੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਬਹਿਬਲ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਇਕੱਠੀ ਹੀ ਚੱਲਣੀ ਚਾਹੀਦੀ ਹੈ ਜਿਸ ’ਤੇ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਦੀ ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਉਡੀਕ ਕਰਦੇ ਹੋਏ ਇਸ ਕੇਸ ਦੀ ਸੁਣਵਾਈ 3 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ।
