ਖੇਡਾਂ ਵਤਨ ਪੰਜਾਬ ਦੀਆਂ ਤਹਿਤ ਚੱਲ ਰਹੇ ਬਲਾਕ ਪੱਧਰੀ ਖੇਡ ਮੁਕਾਬਲੇ ਸਮਾਪਤ, 16 ਸਤੰਬਰ ਤੋਂ ਸ਼ੁਰੂ ਹੋਣਗੇ ਜ਼ਿਲ੍ਹਾ ਪੱਧ
- by Jasbeer Singh
- September 11, 2024
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਚੱਲ ਰਹੇ ਬਲਾਕ ਪੱਧਰੀ ਖੇਡ ਮੁਕਾਬਲੇ ਸਮਾਪਤ, 16 ਸਤੰਬਰ ਤੋਂ ਸ਼ੁਰੂ ਹੋਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਸੰਗਰੂਰ, 11 ਸਤੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸਾਹਿਤ ਕਰਵਾਉਣ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-3)-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਸਮਾਪਤ ਹੋ ਗਈਆਂ ਹਨ। ਅੱਜ ਅੰਤਿਮ ਦਿਨ ਜਿਲਾ ਸੰਗਰੂਰ ਦੇ ਬਲਾਕ ਧੂਰੀ, ਸ਼ੇਰਪੁਰ ਅਤੇ ਸੰਗਰੂਰ ਵਿਖੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦੇ ਹੋਏ ਜਿਲਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਜਿਲ੍ਹਾ ਸੰਗਰੂਰ ਦੇ 8 ਬਲਾਕਾਂ ਵਿੱਚ 3 ਤੋਂ 11 ਸਤੰਬਰ ਤੱਕ ਕਰਵਾਈਆਂ ਗਈਆਂ ਅਤੇ 16 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਆਰੰਭ ਹੋਣਗੇ। ਉਹਨਾਂ ਅੱਜ ਹੋਈਆਂ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਸੰਗਰੂਰ ਦੇ ਅਕਾਲ ਡਿਗਰੀ ਕਾਲਜ ਆਫ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਹੋਏ ਕਬੱਡੀ ਨੈਸ਼ਨਲ ਸਟਾਇਲ ਅੰ-21 (ਲੜਕੇ) ਦੇ ਮੈਚ ਦੌਰਾਨ ਸਸਸ ਸਕੂਲ (ਲੜਕੇ) ਸੰਗਰੂਰ ਦੀ ਟੀਮ ਨੇ ਪਹਿਲਾ, ਅਕਾਲ ਡਿਗਰੀ ਕਾਲਜ ਆਫ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਟੀਮ ਨੇ ਦੂਸਰਾ ਅਤੇ ਪਿੰਡ ਚੰਗਾਲ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਐਥਲੈਟਿਕਸ ਉਮਰ ਵਰਗ 41-50 (ਮੈਨ) ਈਵੈਂਟ ਲੰਬੀ ਛਾਲ ਵਿੱਚ ਸੁਖਦੇਵ ਸਿੰਘ, ਹੀਰਾ ਸਿੰਘ ਅਤੇ ਚਮਕੌਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਉਮਰ ਵਰਗ 51-60 (ਵੂਮੈਨ) ਈਵੈਂਟ 3 ਕਿਲੋਮੀਟਰ ਵਾਕ ਵਿੱਚ ਪਵਿੱਤਰ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਉਮਰ ਵਰਗ 51-60 (ਵੂਮੈਨ) ਈਵੈਂਟ ਸ਼ਾਟ-ਪੁੱਟ ਵਿੱਚ ਹਰਕੀਰਤ ਕੌਰ, ਪਵਿੱਤਰ ਕੌਰ ਅਤੇ ਅੰਮ੍ਰਿਤਪਾਲ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਉਮਰ ਵਰਗ 61-70 (ਮੈਨ) ਈਵੈਂਟ 400 ਮੀਟਰ ਵਾਕ ਵਿੱਚ ਸਮਸ਼ੇਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਉਮਰ ਵਰਗ 71-80 (ਮੈਨ) ਈਵੈਂਟ 400 ਮੀਟਰ ਵਾਕ ਵਿੱਚ ਸੋਮਨਾਥ ਗੋਇਲ ਨੇ ਪਹਿਲਾ ਸਥਾਨ ਹਾਸਿਲ ਕੀਤਾ। ਬਲਾਕ ਸ਼ੇਰਪੁਰ ਦੇ ਸਸਸ ਸਕੂਲ ਕਾਤਰੋਂ ਵਿਖੇ ਹੋਏ ਐਥਲੈਟਿਕਸ ਅੰ-21(ਲੜਕੇ) ਈਵੈਂਟ 100 ਮੀਟਰ ਰੇਸ ਦੇ ਮੁਕਾਬਲੇ ਵਿੱਚ ਬੀਰਬਲ ਸਿੰਘ, ਤੇਜਵਿੰਦਰ ਸਿੰਘ, ਗੁਰਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-21 (ਲੜਕੇ) ਈਵੈਂਟ 1500 ਮੀਟਰ ਰੇਸ ਵਿੱਚ ਗੁਰਸ਼ਰਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰ-21 (ਲੜਕੇ) ਈਵੈਂਟ 200 ਮੀਟਰ ਵਿੱਚ ਤੇਜਵਿੰਦਰ ਸਿੰਘ, ਗੁਰਿੰਦਰ ਸਿੰਘ ਅਤੇ ਬੀਰਬਲ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-21 (ਲੜਕੇ) 400 ਮੀਟਰ ਵਿੱਚ ਸੰਦੀਪ ਸਿੰਘ ਅਤੇ ਗੁਰਸ਼ਰਨਪ੍ਰੀਤ ਸਿੰਘ ਨੇ ਪਹਿਲਾ ਅਤੇ ਦੂਸਰਾ ਸਥਾਨ ਹਾਸਿਲ ਕੀਤਾ। ਅੰ-21-30 (ਲੜਕੇ) ਈਵੈਂਟ 100 ਮੀਟਰ ਦੌੜ ਵਿੱਚ ਜਸਪਾਲ ਸਿੰਘ, ਬਲਜੀਤ ਸਿੰਘ ਅਤੇ ਗੁਰਲਾਲ ਸਿੰਘ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ।
Related Post
Popular News
Hot Categories
Subscribe To Our Newsletter
No spam, notifications only about new products, updates.