post

Jasbeer Singh

(Chief Editor)

crime

28 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਲਾਸ਼

post-img

28 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਲਾਸ਼ ਬਟਾਲਾ : ਬਟਾਲਾ ਦੇ ਪਿੰਡ ਮਾਝੇ ਵਿੱਚ ਇੱਕ ਘਰ ਵਿੱਚੋਂ 28 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ। ਮ੍ਰਿਤਕ ਘਰ ਵਿੱਚ ਇਕੱਲਾ ਰਹਿੰਦਾ ਸੀ ਅਤੇ ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਜਾਪਦਾ ਹੈ। ਵਿਨੋਦ ਉਰਫ ਸੰਨੀ ਪੁੱਤਰ ਜੋਗਿੰਦਰਪਾਲ ਵਾਸੀ ਮਾਝਾ ਮੁਹੱਲਾ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜਿਸ ਕਾਰਨ ਮ੍ਰਿਤਕ ਵਿਨੋਦ ਘਰ ਵਿੱਚ ਇਕੱਲਾ ਰਹਿੰਦਾ ਸੀ। ਐਤਵਾਰ ਦੁਪਹਿਰ ਤੱਕ ਜਦੋਂ ਉਨ੍ਹਾਂ ਨੇ ਵਿਨੋਦ ਦੇ ਘਰ ਦਾ ਦਰਵਾਜ਼ਾ ਖੁੱਲ੍ਹਾ ਦੇਖਿਆ ਤਾਂ ਗੁਆਂਢੀਆਂ ਨੂੰ ਸ਼ੱਕ ਹੋਇਆ। ਜਿਸ ਤੋਂ ਬਾਅਦ ਗੁਆਂਢੀਆਂ ਨੇ ਘਰ ਦੇ ਕਮਰਿਆਂ ਵਿਚ ਦੇਖਿਆ ਪਰ ਉਸ ਦਾ ਪਤਾ ਨਹੀਂ ਲੱਗਾ। ਜਿਸ ਕਾਰਨ ਇਲਾਕੇ ਦੇ ਲੋਕਾਂ ਨੇ ਵਿਨੋਦ ਦੇ ਲਾਪਤਾ ਹੋਣ ਦੀ ਸੂਚਨਾ ਰਿਸ਼ਤੇਦਾਰਾਂ ਨੂੰ ਦਿੱਤੀ। ਇਸ ਦੌਰਾਨ ਇਲਾਕਾ ਵਾਸੀਆਂ ਨੇ ਕੁਝ ਰਿਸ਼ਤੇਦਾਰਾਂ ਨਾਲ ਮਿਲ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਤਾਂ ਅਚਾਨਕ ਵਿਨੋਦ ਦੇ ਮੋਬਾਈਲ ਦੀ ਘੰਟੀ ਵੱਜੀ ਤਾਂ ਫੋਨ ਕਰਨ ਵਾਲੇ ਨੇ ਦੱਸਿਆ ਕਿ ਉਸ ਦੇ ਦੋਸਤ ਨੂੰ ਇਹ ਫ਼ੋਨ ਸਾਗਰਪੁਰ ਨੇੜੇ ਸੜਕ `ਤੇ ਮਿਲਿਆ ਹੈ। ਇਲਾਕੇ ਦੇ ਕੁਝ ਲੋਕਾਂ ਨੇ ਘਰ ਅੰਦਰ ਜਾ ਕੇ ਦੇਖਿਆ ਤਾਂ ਵਿਨੋਦ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਜਿਸਦੇ ਬਾਅਦ ਪੁਲਿਸ ਥਾਣਾ ਸਿਟੀ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Related Post