ਚੰਡੀਗੜ ਦੇ ਮੈਡੀਕਲ ਕਾਲਜ ਵਿਚ ਖੁਦਕੁਸ਼ੀ ਕਰਨ ਵਾਲੀ ਵਿਦਿਆਰਥਣ ਦੀ ਹੋਸਟਲ ਦੇ ਕਮਰੇ ਵਿਚੋਂ ਮਿਲੀ ਲਾਸ਼
- by Jasbeer Singh
- July 23, 2024
ਚੰਡੀਗੜ ਦੇ ਮੈਡੀਕਲ ਕਾਲਜ ਵਿਚ ਖੁਦਕੁਸ਼ੀ ਕਰਨ ਵਾਲੀ ਵਿਦਿਆਰਥਣ ਦੀ ਹੋਸਟਲ ਦੇ ਕਮਰੇ ਵਿਚੋਂ ਮਿਲੀ ਲਾਸ਼ ਚੰਡੀਗੜ੍ਹ, 23 ਜੁਲਾਈ () : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਮੈਡੀਕਲ ਕਾਲਜ-32 (ਜੀ. ਐਮ. ਸੀ. ਐਚ.) ਵਿੱਚ ਸੋਮਵਾਰ ਰਾਤ ਐਮ. ਬੀ. ਬੀ. ਐਸ. ਦੀ ਜਗਾਧਰੀ ਵਾਸੀ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਸੈਕਟਰ-34 ਥਾਣਾ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਪਹੁੰਚਾਇਆ। ਸੋਮਵਾਰ ਨੂੰ ਉਹ ਕਿਸੇ ਦਾ ਫੋਨ ਨਹੀਂ ਚੁੱਕ ਰਹੀ ਸੀ ਤਾਂ ਉਸ ਦੇ ਨਾਲ ਪੜ੍ਹਦੀਆਂ ਲੜਕੀਆਂ ਨੇ ਉਸ ਦੇ ਕਮਰੇ ਵਿਚ ਜਾ ਕੇ ਉਸ ਨੂੰ ਦੇਖਿਆ ਕਿ ਵਿਦਿਆਰਥਣ ਬੇਹੋਸ਼ੀ ਦੀ ਹਾਲਤ ‘ਚ ਜ਼ਮੀਨ ‘ਤੇ ਪਈ ਸੀ। ਉਸ ਦੇ ਗਲੇ ਵਿਚ ਰੱਸੀ ਦਾ ਟੁਕੜਾ ਸੀ ਅਤੇ ਉਸ ਦਾ ਅੱਧਾ ਹਿੱਸਾ ਪੱਖੇ ਨਾਲ ਲਟਕਿਆ ਹੋਇਆ ਸੀ। ਲੜਕੀਆਂ ਨੇ ਇਸ ਦੀ ਸੂਚਨਾ ਜੀਐਮਸੀਐਚ ਪ੍ਰਸ਼ਾਸਨ ਨੂੰ ਦਿੱਤੀ। ਫਿਰ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

