
ਮ੍ਰਿਤਕ ਸ਼ਕਤੀ ਕੰਬੋਜ ਦਾ ਸਰੀਰ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਦਿੱਲੀ ਆ ਕੇ ਪਹੁੰਚਿਆ ਉਸਦੇ ਵਾਰ
- by Jasbeer Singh
- August 22, 2024

ਮ੍ਰਿਤਕ ਸ਼ਕਤੀ ਕੰਬੋਜ ਦਾ ਸਰੀਰ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਦਿੱਲੀ ਆ ਕੇ ਪਹੁੰਚਿਆ ਉਸਦੇ ਵਾਰਸਤਾਂ ਤੱਕ ਅੰਮ੍ਰਿਤਸਰ : ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੀ ਤਹਿਸੀਲ ਨਜ਼ੀਬਾਬਾਦ ਦੇ ਕਸਬਾ ਬੜੀਆ ਨਾਲ ਸੰਬੰਧਿਤ 28 ਸਾਲਾ ਨੌਜਵਾਨ ਸ਼ਕਤੀ ਕੰਬੋਜ਼ ਪੁੱਤਰ ਰਮੇਸ਼ ਚੰਦ ਦਾ ਮ੍ਰਿਤਕ ਸਰੀਰ ਦੁਬਈ ਤੋਂ ਹਵਾਈ ਅੱਡਾ ਦਿੱਲੀ ਰਾਹੀਂ ਉਸ ਦੇ ਵਾਰਸਾਂ ਤੱਕ ਪਹੁੰਚਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਸ਼ਕਤੀ ਕੰਬੋਜ਼ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਕੰਮਕਾਜ ਲਈ ਦੁਬਈ ਆਇਆ ਸੀ ਕਿ ਬੀਤੀ 29 ਜੂਨ ਨੂੰ ਅਣਕਿਆਸੇ ਹਲਾਤਾਂ `ਚ ਉਸਦੀ ਮੌਤ ਹੋ ਗਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਜਦ ਮ੍ਰਿਤਕ ਦੇ ਇਲਾਕੇ `ਚ ਸਥਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਦੇ ਪ੍ਰਬੰਧਕਾਂ ਨੇ ਉਨ੍ਹਾਂ ਨਾਲ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਸੰਪਰਕ ਕਰਕੇ ਸ਼ਕਤੀ ਕੰਬੋਜ਼ ਦੇ ਪਰਿਵਾਰ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਸ਼ਕਤੀ ਕੰਬੋਜ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.