post

Jasbeer Singh

(Chief Editor)

Patiala News

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਦਫਤਰ ਦੀ ਬਣੇਗੀ ਚਾਰਦੀਵਾਰੀ, ਪਖ਼ਾਨੇ ਅਤੇ ਪਾਰਕ ਵਿਖੇ ਲੱਗਣਗੀਆਂ ਇੰਟਰਲਾਕ ਟਾਈਲਾਂ

post-img

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਦਫਤਰ ਦੀ ਬਣੇਗੀ ਚਾਰਦੀਵਾਰੀ, ਪਖ਼ਾਨੇ ਅਤੇ ਪਾਰਕ ਵਿਖੇ ਲੱਗਣਗੀਆਂ ਇੰਟਰਲਾਕ ਟਾਈਲਾਂ : ਨਰਿੰਦਰ ਕੌਰ ਭਰਾਜ ਹਲਕਾ ਵਿਧਾਇਕ ਨੇ ਭਵਾਨੀਗੜ੍ਹ ਵਿਖੇ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਲਾਇਬ੍ਰੇਰੀ ਦੇ ਕੰਮ ਦਾ ਵੀ ਲਿਆ ਜਾਇਜ਼ਾ ਅਧਿਕਾਰੀਆਂ ਨੂੰ ਪ੍ਰੋਜੈਕਟ ਤੈਅ ਸਮੇਂ 'ਤੇ ਮੁਕੰਮਲ ਕਰਨ ਦੀਆਂ ਹਦਾਇਤਾਂ ਭਵਾਨੀਗੜ੍ਹ, 20 ਜੂਨ : ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਗੌ: ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਭਵਾਨੀਗੜ੍ਹ ਦੇ ਦਫਤਰ ਵਿਖੇ ਪੈਨਸ਼ਨਰਜ਼ ਦੀਆਂ ਮੰਗਾਂ ਤੇ ਮੁਸ਼ਕਲਾਂ ਸੁਣੀਆਂ ਅਤੇ ਇਸ ਮੌਕੇ ਉਹਨਾਂ ਨੇ ਐਸੋਸੀਏਸ਼ਨ ਦੇ ਦਫਤਰ ਦੀ ਚਾਰਦੀਵਾਰੀ ਤੇ ਪਖਾਨੇ ਬਨਾਉਣ ਅਤੇ ਦਫ਼ਤਰ ਦੇ ਘੇਰੇ ਵਿਚਲੇ ਪਾਰਕ ਵਿਖੇ ਇੰਟਰਲਾਕ ਟਾਈਲਾਂ ਲਾਉਣ ਦਾ ਭਰੋਸਾ ਦਿੱਤਾ। ਉਹਨਾਂ ਨੇ ਪੁਰਾਣੀ ਤਹਿਸੀਲ ਨੇੜੇ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਲਾਇਬ੍ਰੇਰੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਪੈਨਸ਼ਨਰਜ਼ ਨਾਲ ਗੱਲਬਾਤ ਦੌਰਾਨ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਹਰ ਵਰਗ ਦੇ ਵਿਕਾਸ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਪੈਨਸ਼ਨਰਜ਼ ਦੀਆਂ ਮੰਗਾਂ ਦੀ ਪੂਰਤੀ ਹਿਤ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਹਨਾਂ ਕਿਹਾ ਕਿ ਪੈਨਸ਼ਨਰਜ਼ ਵੱਲੋਂ ਐਸੋਸੀਏਸ਼ਨ ਦੇ ਦਫਤਰ ਦੀ ਚਾਰਦੀਵਾਰੀ ਤੇ ਪਖਾਨੇ ਬਨਾਉਣ ਅਤੇ ਦਫ਼ਤਰ ਦੇ ਘੇਰੇ ਵਿਚਲੇ ਪਾਰਕ ਵਿਖੇ ਇੰਟਰਲਾਕ ਟਾਈਲਾਂ ਲਾਉਣ ਦੀ ਮੰਗ ਰੱਖੀ ਗਈ ਸੀ ਤੇ ਇਹ ਮੰਗਾਂ ਹਰ ਹਾਲ ਬਹੁਤ ਜਲਦੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ । ਇਸੇ ਦੌਰਾਨ ਉਹਨਾਂ ਨੇ ਸ਼ਹਿਰ ਦੀ ਪੁਰਾਣੀ ਤਹਿਸੀਲ ਨੇੜੇ ਪੰਜਾਬ ਸਰਕਾਰ ਵੱਲੋਂ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਲਾਇਬ੍ਰੇਰੀ ਦੇ ਕੰਮ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਹ ਕਾਰਜ ਤੈਅ ਸਮੇਂ ਮੁਤਾਬਕ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਮਿਆਰ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਇਬ੍ਰੇਰੀਆਂ ਬਨਾਉਣ ਦਾ ਇਕ ਵਿਲੱਖਣ ਉਪਰਾਲਾ ਕੀਤਾ ਗਿਆ ਹੈ, ਜਿਸ ਨਾਲ ਸਮੁੱਚੇ ਸਮਾਜ ਤੇ ਖਾਸ ਕਰ ਕੇ ਨੌਜਵਾਨਾਂ ਨੂੰ ਬਹੁਤ ਲਾਭ ਮਿਲੇਗਾ ਅਤੇ ਨੌਜਵਾਨ ਕਿਸੇ ਗਲਤ ਰਾਹ ਪੈਣ ਦੀ ਥਾਂ ਕਿਤਾਬਾਂ ਜ਼ਰੀਏ ਸਮਾਜ ਦੇ ਉਸਰਈਏ ਬਣਨਗੇ । ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸਤਨਾਮ ਸਿੰਘ ਸੰਧੂ ਪ੍ਰਧਾਨ, ਗੌ: ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਭਵਾਨੀਗੜ੍ਹ, ਸੁਖਦੇਵ ਸਿੰਘ ਭਵਾਨੀਗੜ੍ਹ ਜ਼ਿਲ੍ਹਾ ਸਕੱਤਰ ਜਨਰਲ, ਚਰਨ ਸਿੰਘ ਚੋਪੜਾ ਸਰਪ੍ਰਸਤ, ਬਲਕਾਰ ਸਿੰਘ ਵਿੱਤ ਸਕੱਤਰ ਸਮੇਤ ਐਸੋਸੀਏਸ਼ਨ ਦੇ ਮੈਂਬਰ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ ।

Related Post