
ਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ
- by Jasbeer Singh
- September 20, 2024

ਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੈਸਰਾਂ ਕਲਾਂ `ਚ ਇਕ ਭਰਾ ਨੇ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ। ਮੁਲਜ਼ਮ ਲੁੱਟ-ਖੋਹ ਸਮੇਤ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ਸੀ ਪਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝੰਡੇਰ ਦੀ ਇੰਚਾਰਜ ਕਮਲਪ੍ਰੀਤ ਕੌਰ ਨੇ ਪੁਲਸ ਫੋਰਸ ਨਾਲ ਮੌਕੇ `ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਅਤੇ ਲਾਸ਼ ਨੂੰ ਕਬਜ਼ੇ `ਚ ਲੈ ਲਿਆ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਬਲਬੀਰ ਸਿੰਘ ਵਾਸੀ ਸੈਸਰਾਂ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (41) ਵਜੋਂ ਹੋਈ ਹੈ। ਦੋਵੇਂ ਘਰ ਵਿੱਚ ਇਕੱਠੇ ਰਹਿੰਦੇ ਸਨ। ਫਿਲਹਾਲ ਪੁਲਸ ਦੋਸ਼ੀ ਨੂੰ ਅਦਾਲਤ `ਚ ਪੇਸ਼ ਕਰੇਗੀ, ਜਿਸ ਤੋਂ ਬਾਅਦ ਉਸ ਦਾ ਰਿਮਾਂਡ ਹਾਸਲ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।