post

Jasbeer Singh

(Chief Editor)

Patiala News

ਸੁਤੰਤਰਤਾ ਸੰਗਰਾਮੀ ਐਸੋਸੀਏਸ਼ਨ ਪੰਜਾਬ ਨਾਲ ਵਿਭਾਗ ਦੇ ਕੈਬਨਿਟ ਮੰਤਰੀ ਨੇ ਮੰਗਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

post-img

ਸੁਤੰਤਰਤਾ ਸੰਗਰਾਮੀ ਐਸੋਸੀਏਸ਼ਨ ਪੰਜਾਬ ਨਾਲ ਵਿਭਾਗ ਦੇ ਕੈਬਨਿਟ ਮੰਤਰੀ ਨੇ ਮੰਗਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ ਸਰਕਾਰ ਵੱਲੋਂ 26 ਜਨਵਰੀ ਮੋਕੇ ਸਨਮਾਨ ਸਹੂਲਤਾਂ ਦਾ ਐਲਾਨ ਸੰਭਵ ਪਟਿਆਲਾ : ਪੰਜਾਬ ਦੇ ਆਜ਼ਾਦੀ ਘੁਲਾਟੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੂਬਾ ਜਥੇਬੰਦੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਮੰਗ ਤਹਿਤ ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤ ਪਰਿਵਾਰਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੀਟਿੰਗ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਮੀਟਿੰਗ ਵਿੱਚ ਵਿਭਾਗ ਦੇ ਸਕੱਤਰ ਗਗਨਦੀਪ ਸਿੰਘ ਬਰਾੜ,ਲਵਜੀਤ ਕੋਰ ਕਲਸੀ ਜੁਆਇੰਟ ਸੈਕਟਰੀ, ਸੁਪਰਡੈਂਟ ਮੈਡਮ ਸੁਮਨ ਸਮੇਤ ਵਿਭਾਗ ਦੇ ਅਧਿਕਾਰੀ ਮੌਜੂਦ ਰਹੇ । ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਵਲੋਂ ਚਾਰ ਮੈਂਬਰੀ ਵਫ਼ਦ ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਗੁਰਇਕਬਾਲ ਸਿੰਘ ਸੰਧੂ, ਗੁਰਪ੍ਰੀਤ ਸਿੰਘ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਸਬੰਧੀ ਮੈਮੋਰੰਡਮ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੂੰ ਦਿੱਤਾ ਗਿਆ । ਆਗੂਆਂ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਣ ਸਨਮਾਨ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਵਾਉਣ ਦੀ ਮੰਗ ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਚੋਥੀ ਪੀੜ੍ਹੀ ਨੂੰ ਕਾਨੂੰਨੀ ਵਾਰਸਾਂ ਵਿੱਚ ਸ਼ਾਮਲ ਕਰਨਾ,ਤੀਜੀ ਪੀੜ੍ਹੀ ਤੱਕ ਪੈਨਸ਼ਨ ਸਕੀਮ, ਨੋਕਰੀਆ ਵਿੱਚ ਰਾਖਵਾਂਕਰਨ ਪੰਜ ਪ੍ਰਤਿਸ਼ਤ ਕਰਨਾ, ਸਾਰੇ ਜ਼ਿਲ੍ਹਿਆਂ ਵਿੱਚ ਦੇਸ਼ ਭਗਤ ਯਾਦਗਾਰ ਹਾਲ ਬਣਾਉਣੇ, ਸੁਤੰਤਰਤਾ ਸੰਗਰਾਮੀ ਭਲਾਈ ਬੋਰਡ ਬਣਾਉਣ ਸਬੰਧੀ ਸਨਮਾਨ ਸਹੂਲਤਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਰਿਆਂ ਸਨਮਾਨ ਸਹੂਲਤਾਂ ਸਬੰਧੀ ਵੱਖ ਵੱਖ ਵਿਭਾਗਾਂ ਤੋਂ ਕਾਰਵਾਈ ਰਿਪੋਰਟ ਮੰਗਵਾ ਕੇ ਲਾਗੂ ਕਰਨ ਦਾ ਭਰੋਸਾ ਦਿੱਤਾ । ਮੰਤਰੀ ਨੇ ਜਥੇਬੰਦੀ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ 26 ਜਨਵਰੀ ਤੋਂ ਪਹਿਲਾਂ ਜਥੇਬੰਦੀ ਵੱਲੋਂ ਦਿੱਤਿਆਂ ਦੋ ਮੁੱਖ ਸਨਮਾਨ ਸਹੂਲਤਾਂ ਦਾ ਐਲਾਨ ਕੀਤਾ ਜਾਵੇਗਾ । ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਦੀ ਬਦੌਲਤ ਹੀ ਅੱਜ ਦੇਸ਼ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਣ ਸਨਮਾਨ ਦੇਣ ਸਬੰਧੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤਿਆਂ ਹਨ ।

Related Post