ਪੰਜਾਬ ਵਿਚ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਇਆ 24ਵਾਂ ਦਿਨ ਚੰਡੀਗੜ੍ਹ, 14 ਫਰਵਰੀ 2026 : ਪੰਜਾਬ ਵਿਚ ਗੈਂਗਸਟਰਾਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ਤੇ ਵਾਰ ਨੂੰ ਨੂੰ ਸ਼ੁਰੂ ਹੋਇਆਂ 24ਵਾਂ ਦਿਨ ਹੋ ਗਿਆ ਹੈ। ਕਿੰਨੀਆਂ ਥਾਵਾਂ ਕੇ ਕੀਤੀ ਗਈ ਛਾਪੇਮਾਰੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰ ਟੂ ਵਾਰ’ ਮੁਹਿੰਮ ਦੇ 24ਵੇਂ ਦਿਨ ਪੰਜਾਬ ਪੁਲਸ ਨੇ ਪੰਜਾਬ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ 888 ਛਾਪੇਮਾਰੀ ਕੀਤੀ ।ਮੁਹਿੰਮ ਦੇ 24ਵੇਂ ਦਿਨ ਪੁਲਸ ਦੀਆਂ ਟੀਮਾਂ ਨੇ 256 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 9,012 ਹੋ ਗਈ ਹੈ। ਇਸ ਤੋਂ ਇਲਾਵਾ, 129 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 239 ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਪੁਲਿਸ ਟੀਮਾਂ ਦੁਆਰਾ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਨਸਿ਼ਆਂ ਵਿਰੁੱਧ ਜੰਗ ਮੁਹਿੰਮ ਨੂੰ 349ਵਾਂ ਦਿਨ ਪੰਜਾਬ ਵਿਚੋਂ ਨਸ਼ੇ ਨੂੰ ਜੜ੍ਹੋ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਜਿਸਦਾ ਨਾਮ “ਨਸਿ਼ਆਂ ਵਿਰੁੱਧ ਜੰਗ ਹੈ ਨੂੰ ਅੱਜ ਪੰਜਾਬ ਵਿਚ 349ਵਾਂ ਦਿਨ ਹੋ ਗਿਆ ਹੈ ਦੇ ਚਲਦਿਆਂ ਸ਼ੁੱਕਰਵਾਰ ਨੂੰ 76 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 3.9 ਕਿਲੋਗ੍ਰਾਮ ਹੈਰੋਇਨ, 7 ਕਿਲੋਗ੍ਰਾਮ ਭੁੱਕੀ, 526 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ-ਕੈਪਸੂਲ ਅਤੇ 11,500 ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ। ਇਸ ਨਾਲ ਸਿਰਫ 349 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 49,440 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ।
