post

Jasbeer Singh

(Chief Editor)

Punjab

ਪੰਜਾਬ ਵਿਚ ਗੈਂਗਸਟਰਾਂ ਤੇ ਵਾਰ ਮੁਹਿੰਮ ਨੂੰ ਹੋਇਆ 62ਵਾਂ ਦਿਨ

post-img

ਪੰਜਾਬ ਵਿਚ ਗੈਂਗਸਟਰਾਂ ਤੇ ਵਾਰ ਮੁਹਿੰਮ ਨੂੰ ਹੋਇਆ 62ਵਾਂ ਦਿਨ ਚੰਡੀਗੜ੍ਹ, 24 ਮਾਰਚ 2026 : ਪੰਜਾਬ ਵਿਚ ਗੈਂਗਸਟਰਾਂ ਤੇ ਵਾਰ ਮੁਹਿੰਮ ਜਿਸਨੂੰ 62ਵਾਂ ਦਿਨ ਹੋ ਚੁੱਕਿਆ ਹੈ ਦੇ ਮੌਕੇ ਪੁਲਸ ਨੇ ਗੈਂਗਸਟਰਾਂ ਦੇ 447 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਕਿੰਨਿਆਂ ਨੂੰ ਕੀਤਾ ਗਿਆ ਪੰਜਾਬ ਪੁਲਸ ਦੀਆਂ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 16,497 ਹੋ ਗਈ ਹੈ । ਇਸ ਤੋਂ ਇਲਾਵਾ, 52 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 74 ਵਿਅਕਤੀਆਂ ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਐਲਾਨੇ ਅਪਰਾਧੀਆਂ (ਪੀ. ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਯੁੱਧ ਨਸਿ਼ਆਂ ਵਿਰੁੱਧ ਦੇ 387ਵੇਂ ਦਿਨ 102 ਨਸ਼ਾ ਤਸਕਰ ਗ੍ਰਿਫ਼ਤਾਰ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਨੂੰ 387ਵੇਂ ਦਿਨ ਵੀ ਜਾਰੀ ਰੱਖਿਆ ਅਤੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋਗ੍ਰਾਮ ਹੈਰੋਇਨ, 10 ਕਿਲੋਗ੍ਰਾਮ ਭੁੱਕੀ, 2160 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,113 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਨਾਲ, ਸਿਰਫ਼ 387 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 55,152 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ।

Related Post

Instagram