post

Jasbeer Singh

(Chief Editor)

Punjab

ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਹੋਈ 138ਵੇਂ ਦਿਨ ਵਿਚ ਦਾਖਲ

post-img

ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਹੋਈ 138ਵੇਂ ਦਿਨ ਵਿਚ ਦਾਖਲ

ਚੰਡੀਗੜ੍ਹ 8 ਜੂਨ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਵਿਰੁੱਧ ਸ਼ੁਰੂ ਕੀਤੀ ਗਈ ਇਕ ਵਿਸ਼ੇਸ਼ ਮੁਹਿੰਮ ਗੈਂਗਸਟਰਾਂ 'ਤੇ ਵਾਰ ਅੱਜ ਪੰਜਾਬ ਅੰਦਰ 138ਵੇਂ ਦਿਨ ਵਿਚ ਦਾਖਲ ਹੋ ਚੁੱਕੀ ਹੈ ।

ਕਿੰਨੇ ਟਿਕਾਣਿਆਂ 'ਤੇ ਕੀਤੀ ਗਈ ਛਾਪੇਮਾਰੀ

ਪੰਜਾਬ ਰਾਜ ਵਿੱਚ ਚਲਾਈ ਜਾ ਰਹੀ “ਗੈਂਗਸਟਰ ‘ਤੇ ਵਾਰ ਅਗੇਂਸਟ ਡਰੱਗਜ਼” ਦੀ ਫੈਸਲਾਕੁੰਨ ਮੁਹਿੰਮ ਦੇ 138ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰ ਸਾਥੀਆਂ ਦੇ 541 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ ।

281 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮੁਹਿੰਮ ਦੇ 138ਵੇਂ ਦਿਨ ਪੁਲਸ ਟੀਮਾਂ ਨੇ 281 ਵਿਅਕਤੀਆਂ ਅਤੇ 11 ਹਥਿਆਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 34,813 ਹੋ ਗਈ ਹੈ । ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 20 ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ ਦੋ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ (Arrested) ਕੀਤਾ ।

ਯੁੱਧ ਨਸਿ਼ਆਂ ਵਿਰੁੱਧ ਕੀਤਾ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ

ਪੁਲਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ “ਨਸਿ਼ਆਂ ਵਿਰੁੱਧ ਜੰਗ” ਨੂੰ 463ਵੇਂ ਦਿਨ ਜਾਰੀ ਰੱਖਿਆ, ਜਿਸ ਵਿੱਚ 66 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਗਿਆ । ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋਗ੍ਰਾਮ ਹੈਰੋਇਨ, 279 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਅਤੇ 3,450 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ ਗਈ । ਇਸ ਨਾਲ ਸਿਰਫ਼ 463 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 67,121 ਹੋ ਗਈ ਹੈ ।

Related Post

Instagram