ਝਾਰਖੰਡ `ਚ ਆਨਰ ਕਿਲਿੰਗ ਦਾ ਮਾਮਲਾ ਪ੍ਰੇਮੀ ਨਾਲ ਵੇਖ ਕੇ ਪਿਤਾ ਨੇ ਬੇਟੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗੜਵਾ, 22 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਝਾਰਖੰਡ ਦੇ ਗੜਵਾ ਜਿ਼ਲੇ `ਚ ਆਨਰ ਕਿਲਿੰਗ ਦਾ ਇਕ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਆਪਣੀ ਅੱਲ੍ਹੜ ਧੀ ਨੂੰ ਪ੍ਰੇਮੀ ਨਾਲ ਵੇਖ ਕੇ ਪਿਤਾ ਨੇ ਕਥਿਤ ਤੌਰ `ਤੇ ਕੁੱਟ-ਕੁੱਟ ਕੇ ਉਸ ਨੂੰ ਮਾਰ ਦਿੱਤਾ। ਪੁਲਸ ਨੇ ਸ਼ੁੱਕਰਵਾਰ ਕਿਹਾ ਕਿ ਇਕ ਸੂਚਨਾ `ਤੇ ਕਾਰਵਾਈ ਕਰਦਿਆਂ ਪੁਲਸ ਵੀਰਵਾਰ ਸ਼ਾਮ ਘਟਨਾ ਵਾਲੀ ਥਾਂ `ਤੇ ਪਹੁੰਚੀ । ਉੱਥੇ 15 ਸਾਲ ਦੀ ਇਕ ਕੁੜੀ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਸੀ । ਕੀ ਦੱਸਿਆ ਪੁਲਸ ਅਧਿਕਾਰੀ ਨੇ ਪੁਲਸ ਅਧਿਕਾਰੀ ਨੀਰਜ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁੜੀ ਨੂੰ ਉਸ ਦੇ ਪ੍ਰੇਮੀ ਨਾਲ ਫੜੇ ਜਾਣ ਤੋਂ ਬਾਅਦ ਪਿਤਾ ਨੇ ਬੇਟੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਹੈ। ਜਦੋਂ ਪੁਲਸ ਗੜਵਾ ਟਾਊਨ ਥਾਣਾ ਖੇਤਰ ਦੇ ਸ਼ਮਸ਼ਾਨਘਾਟ ਵਿਖੇ ਪਹੁੰਚੀ ਤਾਂ ਪਰਿਵਾਰ ਉਸ ਦੀ ਲਾਸ਼ ਦਾ ਸਸਕਾਰ ਕਰਨ ਦੀ ਤਿਆਰੀ ਕਰ ਰਿਹਾ ਸੀ । ਪੁਲਸ ਨੂੰ ਦੇਖ ਕੇ ਪਰਿਵਾਰ ਦੇ ਵਧੇਰੇ ਮੈਂਬਰ ਮੌਕੇ ਤੋਂ ਭੱਜ ਗਏ । ਮਿਤਕ ਕੁੜੀ ਦੇ ਪਿਤਾ ਤੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ `ਆਨਰ ਕਿਲਿੰਗ` ਦਾ ਮਾਮਲਾ ਹੈ। ਪਿਤਾ ਤੇ ਭਰਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।
