post

Jasbeer Singh

(Chief Editor)

Punjab

ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ

post-img

ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ –ਦਲ ਖਾਲਸਾ ਨੇ ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ ਅੰਮ੍ਰਿਤਸਰ : ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਇਕ ਅਕਾਲੀ ਆਗੂ ਵਲੋਂ ਦਸਤਾਰ ਉਤਾਰੇ ਜਾਣ ਦੇ ਮਾਮਲੇ ਵਿਚ ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖਤ ਦੇ ਨਾਮ ਮੰਗ ਪੱਤਰ ਜਾਰੀ ਕਰਕੇ ਦੋਸ਼ੀ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ । ਹਾਲਾਂਕਿ ਅਕਾਲ ਤਖਤ ਸਕੱਤਰੇਤ ਕਿਸੇ ਕਾਰਨ ਬੰਦ ਹੋਣ ਕਰਕੇ ਦਲ ਖਾਲਸਾ ਆਗੂਆਂ ਨੇ ਆਪਣਾ ਮੰਗ ਪੱਤਰ ਸਕੱਤਰੇਤ ਦੇ ਬਾਹਰ ਚਿਪਕਾ ਦਿੱਤਾ ਗਿਆ ।

Related Post