post

Jasbeer Singh

(Chief Editor)

Punjab

ਟ੍ਰਾਈਡੈਂਟ ਗਰੁੱਪ ਤੇ ਛਾਪੇਮਾਰੀ ਦਾ ਮਾਮਲਾ ਪਹੁੰਚਿਆ ਹਾਈਕੋਰਟ

post-img

ਟ੍ਰਾਈਡੈਂਟ ਗਰੁੱਪ ਤੇ ਛਾਪੇਮਾਰੀ ਦਾ ਮਾਮਲਾ ਪਹੁੰਚਿਆ ਹਾਈਕੋਰਟ ਚੰਡੀਗੜ੍ਹ, 1 ਮਈ 2026 : ਪੰਜਾਬ ਦੇ ਜਿਲਾ ਬਰਨਾਲਾ ਵਿਖੇ ਟ੍ਰਾਈਡੈਂਟ ਗਰੁੱਪ ਤੇੇ ਪੀ. ਪੀ. ਸੀ. ਬੀ. ਵਲੋਂ ਕੀਤੀ ਗਈ ਕਾਰਵਾਈ ਦਾ ਮਾਮਲਾ ਹਾਈਕੋਰਟ ਵਿਖੇ ਪਹੁੰਚ ਗਿਆ ਹੈ। ਕੀ ਦੋਸ਼ ਲਗਾਇਆ ਗਿਆ ਪਟੀਸ਼ਨ ਵਿਚ ਮਿਲੀ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਮਾਲਕੀ ਵਾਲੀ ਮਸ਼ਹੂਰ ਕੰਪਨੀ ਟ੍ਰਾਈਡੈਂਟ ਲਿਮਟਿਡ ਨੇ ਜੋ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਬਰਨਾਲਾ ਯੂਨਿਟ `ਤੇ ਮਾਰੇ ਗਏ ਛਾਪੇ ਅਤੇ ਕੀਤੀ ਗਈ ਕਾਰਵਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ’ਤੇ ਅੱਜ ਸੁਣਵਾਈ ਹੋਈ । ਕੰਪਨੀ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਗਾਇਆ ਹੈ ਕਿ ਪੀ. ਪੀ. ਸੀ. ਬੀ. ਦੀ ਇਹ ਕਾਰਵਾਈ "ਮਨਮਾਨੀ, ਮੰਦਭਾਗੀ ਅਤੇ ਸਿਆਸਤ ਤੋਂ ਪ੍ਰੇਰਿਤ" ਹੈ । ਕੀ ਹੋਇਆ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨਰ ਦੀ ਪਟੀਸ਼ਨ ਤੇ ਹੋਈ ਸੁਣਵਾਈ ਜਿਥੇ ਚੀਫ਼ ਜਸਟਿਸ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਨੇ ਕੀਤੀ ਦੌਰਾਨ ਪਟੀਸ਼ਨਰ ਵੱਲੋਂ ਪੇਸ਼ ਹੋਈ ਸੀਨੀਅਰ ਐਡਵੋਕੇਟ ਮਨੀਸ਼ਾ ਗਾਂਧੀ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਜੇਕਰ ਪ੍ਰਦੂਸ਼ਣ ਕੰਟਰੋਲ ਬੋਰਡ ਕੰਪਨੀ ਦੀ ਜਾਂਚ ਜਾਂ ਨਿਰੀਖਣ ਕਰਨਾ ਚਾਹੁੰਦਾ ਹੈ ਤਾਂ ਨਿਯਮਾਂ ਅਨੁਸਾਰ ਘੱਟੋ-ਘੱਟ 15 ਦਿਨਾਂ ਦਾ ਅਗਾਊਂ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ। ਦੂਜੇ ਪਾਸੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਡੀ. ਐੱਸ. ਪਟਵਾਲੀਆ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਕੰਪਨੀ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ । ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਕਰ ਦਿੱਤਾ ਹੈ । ਕੇਸ ਦੀ ਅਗਲੀ ਸੁਣਵਾਈ 4 ਮਈ 2026 ਨੂੰ ਹੋਵੇਗੀ ।

Related Post

Instagram