
ਕੇਂਦਰ ਸਰਕਾਰ ਦਿੱਤੀ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਦੀ ਮਨਜ਼ੂਰੀ
- by Jasbeer Singh
- October 18, 2024

ਕੇਂਦਰ ਸਰਕਾਰ ਦਿੱਤੀ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਦੀ ਮਨਜ਼ੂਰੀ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਪੰਜਾਬ ਨੂੰ ਸੌਗਾਤ ਦਿੰਦੇ ਹੋਏ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਤਹਿਤ ਪਟਿਆਲਾ ’ਚ 28.9 ਕਿਲੋਮੀਟਰ ਤੱਕ 4 ਲੇਨ ਰੋਡ ਬਣੇਗਾ। ਇਹ ਨਵਾਂ ਬਾਈਪਾਸ ਪਟਿਆਲਾ ਦੇ ਆਲੇ-ਦੁਆਲੇ ਦੀ ਰਿੰਗ ਰੋਡ ਨੂੰ ਪੂਰਾ ਕਰੇਗਾ, ਜਿਸ ਕਾਰਨ ਲੋਕਾਂ ਨੂੰ ਭੀੜ ਅਤੇ ਜਾਮ ਤੋਂ ਰਾਹਤ ਮਿਲੇਗੀ । ਕੇਂਦਰ ਮੰਤਰੀ ਨਿਤਿਨ ਗਡਕਰੀ ਨੇ ਐਕਸ ਉੱਤੇ ਜਾਣਕਾਰੀ ਦਿੰਦਿਆਂ ਲਿਖਿਆ ਕਿ ‘ਪੰਜਾਬ ਵਿੱਚ, ਅਸੀਂ 28.9 ਕਿਲੋਮੀਟਰ ਲੰਬੇ ਚਾਰ ਮਾਰਗੀ ਪਹੁੰਚ-ਨਿਯੰਤਰਿਤ ਉੱਤਰੀ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਨਵਾਂ ਬਾਈਪਾਸ ਪਟਿਆਲਾ ਦੇ ਆਲੇ-ਦੁਆਲੇ ਦੀ ਰਿੰਗ ਰੋਡ ਨੂੰ ਪੂਰਾ ਕਰ ਦੇਵੇਗਾ, ਜਿਸ ਨਾਲ ਸ਼ਹਿਰ ਵਿੱਚ ਆਵਾਜਾਈ ਦੀ ਭੀੜ ਵਿੱਚ ਕਾਫੀ ਕਮੀ ਆਵੇਗੀ। ਪ੍ਰੋਜੈਕਟ ਖੇਤਰੀ ਕਨੈਕਟੀਵਿਟੀ ਵਿੱਚ ਵੀ ਸੁਧਾਰ ਕਰੇਗਾ ਅਤੇ ਮਾਲ ਅਤੇ ਲੌਜਿਸਟਿਕਸ ਦੀ ਨਿਰਵਿਘਨ ਆਵਾਜਾਈ ਦੀ ਸਹੂਲਤ ਦੇਵੇਗਾ, ਜਿਸ ਨਾਲ ਖੇਤਰ ਦੇ ਬੁਨਿਆਦੀ ਢਾਂਚੇ ਅਤੇ ਆਰਥਿਕਤਾ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ ।
Related Post
Popular News
Hot Categories
Subscribe To Our Newsletter
No spam, notifications only about new products, updates.