
ਕੇਂਦਰ ਸਰਕਾਰ ਨੇ ਕੀਤੇ ਪੰਜਾਬ ਨੂੰ ਸੂਬੇ ਦੇ ਪੂੰਜੀਗਤ ਖਰਚੇ ਅਤੇ ਵਿਕਾਸ ਅਤੇ ਭਲਾਈ ਸਬੰਧੀ ਖਰਚਿਆਂ ਲਈ 3,220 ਕਰੋੜ ਰੁਪ
- by Jasbeer Singh
- October 11, 2024

ਕੇਂਦਰ ਸਰਕਾਰ ਨੇ ਕੀਤੇ ਪੰਜਾਬ ਨੂੰ ਸੂਬੇ ਦੇ ਪੂੰਜੀਗਤ ਖਰਚੇ ਅਤੇ ਵਿਕਾਸ ਅਤੇ ਭਲਾਈ ਸਬੰਧੀ ਖਰਚਿਆਂ ਲਈ 3,220 ਕਰੋੜ ਰੁਪਏ ਜਾਰੀ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਪੰਜਾਬ ਨੂੰ ਸੂਬੇ ਦੇ ਪੂੰਜੀਗਤ ਖਰਚੇ ਅਤੇ ਵਿਕਾਸ ਅਤੇ ਭਲਾਈ ਸਬੰਧੀ ਖਰਚਿਆਂ ਲਈ 3,220 ਕਰੋੜ ਰੁਪਏ ਜਾਰੀ ਕੀਤੇ ਹਨ। ਦਰਅਸਲ, ਕੇਂਦਰੀ ਟੈਕਸ ਪੂਲ ਵਿੱਚ ਪੰਜਾਬ ਵੱਲੋਂ ਪਾਏ ਗਏ ਹਿੱਸੇ ਵਿੱਚੋਂ ਇਹ ਐਡਵਾਂਸ ਦੇ ਰੂਪ ਵਿੱਚ ਜਾਰੀ ਕੀਤਾ ਗਿਆ ਹੈ।ਪੰਜਾਬ ਦੇ ਗੁਆਂਢੀ ਰਾਜਾਂ ਦੀ ਗੱਲ ਕਰੀਏ ਤਾਂ ਹਰਿਆਣਾ ਨੂੰ 1,947 ਕਰੋੜ ਰੁਪਏ ਅਤੇ ਹਿਮਾਚਲ ਪ੍ਰਦੇਸ਼ ਨੂੰ 1,479 ਕਰੋੜ ਰੁਪਏ ਦੀ ਐਡਵਾਂਸ ਜਾਰੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸਰਕਾਰ ਨੂੰ ਇਹ ਐਡਵਾਂਸ ਕੇਂਦਰੀ ਟੈਕਸ ਪੂਲ ਵਿੱਚ ਆਪਣੇ ਪੂੰਜੀ ਖਰਚ ਅਤੇ ਵਿਕਾਸ ਕਾਰਜਾਂ ‘ਤੇ ਖਰਚ ਕਰਨ ਲਈ ਦਿੱਤਾ ਜਾਂਦਾ ਹੈ, ਤਾਂ ਜੋ ਉਹ ਇਸ ਫੰਡ ਨੂੰ ਅਜਿਹੇ ਪ੍ਰੋਜੈਕਟਾਂ ਅਤੇ ਸੇਵਾਵਾਂ ‘ਤੇ ਖਰਚ ਕਰ ਸਕੇ, ਤਾਂ ਜੋ ਸਰਕਾਰ ਇਨ੍ਹਾਂ ਰਾਹੀਂ ਆਪਣੇ ਮਾਲੀਆ ਢਾਂਚੇ ਨੂੰ ਮਜ਼ਬੂਤ ਕਰ ਸਕੇ। ਹਾਲ ਹੀ ਵਿੱਚ ਸਰਕਾਰ ਨੇ 1150 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਕਰਜ਼ੇ ਦੇ ਬਦਲੇ ਸਰਕਾਰ ਆਪਣੇ ਸਰਕਾਰੀ ਸਟਾਕ ਗਿਰਵੀ ਰੱਖ ਰਹੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.