ਕੇਂਦਰੀ ਜਾਂਚ ਏਜੰਸੀ ਈਡੀ ਨੇ ਮਾਰਿਆ ਆਰਜੀ ਕਾਰ ਹਸਪਤਾਲ ਦੀ ਜਾਂਚ ਦੌਰਾਨ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਘਰ ਮਾਰਿਆ
- by Jasbeer Singh
- September 6, 2024
ਕੇਂਦਰੀ ਜਾਂਚ ਏਜੰਸੀ ਈਡੀ ਨੇ ਮਾਰਿਆ ਆਰਜੀ ਕਾਰ ਹਸਪਤਾਲ ਦੀ ਜਾਂਚ ਦੌਰਾਨ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਘਰ ਮਾਰਿਆ ਛਾਪਾ ਕੋਲਕਾਤਾ : ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਘਰ ਅਤੇ ਕੋਲਕਾਤਾ ਦੀਆਂ ਕੁਝ ਹੋਰ ਥਾਵਾਂ `ਤੇ ਈਡੀ ਨੇ ਛਾਪੇਮਾਰੀ ਕੀਤੀ। ਈਡੀ ਨੇ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਪੀਐਮਐਲਏ ਦਾ ਕੇਸ ਦਰਜ ਕੀਤਾ ਸੀ। ਘੋਸ਼ ਇਸ ਸਮੇਂ ਸੀਬੀਆਈ ਦੀ ਹਿਰਾਸਤ ਵਿੱਚ ਹਨ।ਘੋਸ਼ ਨੇ ਆਪਣੇ ਕਾਰਜਕਾਲ ਦੌਰਾਨ ਸੰਸਥਾ ਵਿੱਚ ਵਿੱਤੀ ਬੇਨਿਯਮੀਆਂ ਦਾ ਦੋਸ਼ ਲਗਾਉਣ ਵਾਲੀ ਇੱਕ ਪਟੀਸ਼ਨ ਵਿੱਚ ਇੱਕ ਧਿਰ ਵਜੋਂ ਸ਼ਾਮਲ ਹੋਣ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰਨ ਦੇ ਕਲਕੱਤਾ ਹਾਈ ਕੋਰਟ ਦੇ ਆਦੇਸ਼ ਦੇ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹਾਈ ਕੋਰਟ ਨੇ 23 ਅਗਸਤ ਨੂੰ ਸੂਬਾ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਹੁਕਮ ਦਿੱਤਾ ਸੀ। ਕੇਂਦਰੀ ਏਜੰਸੀ ਨੇ ਸ਼ੁੱਕਰਵਾਰ ਨੂੰ ਸੰਦੀਪ ਘੋਸ਼ ਦੇ ਘਰ ਛਾਪਾ ਮਾਰਿਆ ਹੈ ਅਤੇ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੇ ਸੂਬੇ `ਚ ਕਈ ਥਾਵਾਂ `ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਇਹ ਕਾਰਵਾਈ ਪੀਐਮਐਲਏ ਮਾਮਲੇ ਤਹਿਤ ਕੀਤੀ ਹੈ। ਬੀਤੀ 9 ਅਗਸਤ ਨੂੰ ਕਾਲਜ ਦੇ ਸੈਮੀਨਾਰ ਹਾਲ ਵਿੱਚੋਂ ਇੱਕ ਸਿਖਿਆਰਥੀ ਡਾਕਟਰ ਦੀ ਲਾਸ਼ ਮਿਲੀ, ਜਿਸ ਦਾ ਬਲਾਤਕਾਰ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
