
ਕੇਂਦਰੀ ਲੀਡਰਸ਼ਿਪ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸ਼ਕਤੀਆਂ ਨੌਕਰਸ਼ਾਹੀ ਨੂੰ ਸੌਂਪ ਕੇ ਅਸਿੱਧੇ ਤੌਰ 'ਤੇ ਸੱਤਾ
- by Jasbeer Singh
- June 23, 2025

ਕੇਂਦਰੀ ਲੀਡਰਸ਼ਿਪ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸ਼ਕਤੀਆਂ ਨੌਕਰਸ਼ਾਹੀ ਨੂੰ ਸੌਂਪ ਕੇ ਅਸਿੱਧੇ ਤੌਰ 'ਤੇ ਸੱਤਾ ਆਪਣੇ ਹੱਥਾਂ ਵਿੱਚ ਲੈਣ ਦਾ ਫੈਸਲਾ ਕੀਤਾ : ਕੈਂਥ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੁੱਖ ਮੰਤਰੀ ਅਹੁਦੇ ਦੀ ਇੱਜ਼ਤ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਨਹੀਂ ਤਾਂ ਇਤਿਹਾਸ ਉਨ੍ਹਾਂ ਨੂੰ ਮੁਆਫ਼ ਨਹੀਂ ਕਰੇਗਾ : ਕੈਂਥ ਨਾਭਾ, 23 ਜੂਨ : ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸ਼ਕਤੀਆਂ ਨੌਕਰਸ਼ਾਹੀ ਨੂੰ ਸੌਂਪਣ ਅਤੇ ਉਨ੍ਹਾਂ ਦੀ ਰਾਜਨੀਤਿਕ ਸ਼ਕਤੀ ਘਟਾਉਣ ਦੀ ਨੀਤੀ ਅਪਣਾਉਣ ਚਾਹੁੰਦੀ ਹੈ, ਨੌਕਰਸ਼ਾਹੀ ਦੇ ਪ੍ਰਭਾਵ ਨੂੰ ਵਧਾਉਣ ਦੀ ਆੜ ਵਿੱਚ, ਉਹ ਅਸਿੱਧੇ ਤੌਰ 'ਤੇ ਸੱਤਾ ਆਪਣੇ ਹੱਥਾਂ ਵਿੱਚ ਲੈ ਰਹੇ ਹਨ, ਅਤੇ ਇਹ ਸਭ ਤੋਂ ਘਿਣਾਉਣਾ ਅਤੇ ਬੇਇਨਸਾਫ਼ੀ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਾਜਨੀਤਿਕ ਦਖਲਅੰਦਾਜ਼ੀ ਰਾਹੀਂ ਮੁੱਖ ਮੰਤਰੀ ਦੀਆਂ ਸ਼ਕਤੀਆਂ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਸਰਦਾਰ ਕੈਂਥ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਪੰਜਾਬ ਵਿਧਾਨ ਸਭਾ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਪੰਜਾਬ ਕੈਬਨਿਟ ਨਾਲ ਧੋਖਾ, ਵਿਸ਼ਵਾਸਘਾਤ ਅਤੇ ਬੇਇਨਸਾਫ਼ੀ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਸਿੱਧੇ ਤੌਰ 'ਤੇ ਆਪਣਾ ਪ੍ਰਭਾਵ ਸਥਾਪਿਤ ਕੀਤਾ ਜਾ ਸਕੇ। ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮਨਾ ਕੇ ਮੂਕ ਦਰਸ਼ਕ ਬਣਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਭਾਜਪਾ ਆਗੂ ਕੈਂਥ ਨੇ ਕਿਹਾ ਕਿ ਕੇਂਦਰੀ ਲੀਡਰਸ਼ਿਪ ਪੰਜਾਬ ਸਰਕਾਰ ਨੂੰ ਮਨਮਾਨੇ ਢੰਗ ਨਾਲ ਚਲਾ ਰਹੀ ਹੈ, ਜੋ ਕਿ ਗੈਰ-ਸੰਵਿਧਾਨਕ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੁੱਖ ਮੰਤਰੀ ਅਹੁਦੇ ਦੀ ਇੱਜ਼ਤ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਇਤਿਹਾਸ ਉਨ੍ਹਾਂ ਨੂੰ ਮੁਆਫ਼ ਨਹੀਂ ਕਰੇਗਾ।