post

Jasbeer Singh

(Chief Editor)

Patiala News

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕੀਤਾ ਸਨੌਰ ਰੋਡ ਸਥਿਤ ਅਨਾਜ ਮੰਡੀ ਦਾ ਦੌਰਾ

post-img

ਪਟਿਆਲਾ, 27 ਅਪ੍ਰੈਲ (ਜਸਬੀਰ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ-ਸਨੌਰ ਰੋਡ ਸਥਿਤ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਮੁਸਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 76.88 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 72.62 ਲੱਖ ਮੀਟਿ੍ਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਸ. ਬਰਸਟ ਨੇ ਅੱਗੇ ਦੱਸਿਆ ਕਿ ਵਾਢੀ ਵਿੱਚ ਦੇਰੀ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਸੁਰੂ ਵਿੱਚ ਮੱਠੀ ਸੀ ਅਤੇ ਹੁਣ ਆਮਦ ਤੇਜ ਹੋ ਗਈ ਹੈ ਤੇ ਸੂਬਾ ਸਰਕਾਰ ਇਸ ਸਬੰਧੀ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ ਨਾ ਆਵੇ। ਮੰਡੀ ਬੋਰਡ ਵੱਲੋਂ ਕਿਸਾਨਾਂ, ਆੜਤੀਆਂ, ਮਜਦੂਰਾਂ ਦੀ ਸੁਵਿਧਾਵਾਂ ਨੂੰ ਮੁੱਖ ਰਖਦੇ ਹੋ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਮੰਡੀ ਬੋਰਡ ਦੇ ਅਫਸਰਾਂ ਦੀਆਂ ਡਿਊਟੀਆਂ ਲਗਾ ਕੇ ਖਰੀਦ ਪ੍ਰਬੰਧਾਂ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਅਤੇ ਕਮੀਆਂ ਨੂੰ ਤੁਰੰਤ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿਖੇ ਬੀਤੇ ਦਿਨ ਤੱਕ 805774 ਮੀਟਿ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ 803005 ਮੀਟਿ੍ਰਕ ਟਨ ਕਣਕ ਦੀ ਖਰੀਦ ਵੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਤੁਰੰਤ ਖਰੀਦ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਵਨ ਕੁਮਾਰ ਸਿੰਗਲਾ, ਪ੍ਰਧਾਨ ਆੜਤੀ ਐਸੋਸੀਏਸਨ, ਐਡਵੋਕੇਟ ਗਗਨ ਇੰਦਰ ਸਿੰਘ ਬਰਸਟ, ਪ੍ਰਦੀਪ ਸਿੰਗਲਾ, ਡਾਇਰੈਕਟਰ, ਐਡਵੋਕੇਟ ਸ਼ਗੁਨ ਸਿੰਗਲਾ, ਹਰਿੰਦਰ ਸਿੰਘ ਧਬਲਾਨ, ਸ. ਅਜੈਪਾਲ ਸਿੰਘ ਬਰਾੜ ਜਿਲ੍ਹਾ ਮੰਡੀ ਅਫਸਰ, ਪ੍ਰਭਲੀਨ ਚੀਮਾ ਸਕੱਤਰ, ਸੰਦੀਪ ਸ਼ਰਮਾ ਇੰਸਪੈਕਟਰ ਵੇਅਰਹਾਊਸ, ਕੁਲਬੀਰ ਸਿੰਘ ਇੰਸਪੈਕਟਰ ਪਨਗਰੇਨ, ਸਾਮ ਲਾਲ ਦੱਤ, ਸ਼ੁਭਮ ਮਾਣਾ, ਗੋਪੀ ਸਿੱਧੂ, ਵੀਰ ਦਵਿੰਦਰ ਸਿੰਘ ਖੇੜੀ ਭੀਮਾ, ਜਗਦੀਸ ਕੁਮਾਰ, ਗੁਰਚਰਨ ਸਿੰਘ, ਮਨੋਜ ਕੁਮਾਰ, ਅਨਿਲ ਗੋਇਲ, ਨਰੇਸ਼ ਪਿੰਕੀ, ਸਤੀਸ ਕੁਮਾਰ, ਬਿੱਟੂ, ਲਾਡੀ, ਦਰਸ਼ਨ ਲਾਲ, ਨਰੇਸ਼ ਸੁਖੀਜਾ, ਕਰਨ, ਸੋਨੂੰ ਵੀ ਹਾਜਰ ਸਨ।

Related Post