ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਅੱਗੇ ਪੇਸ਼ ਹੋ ਦਿੱਤਾ ਸਪੱਸ਼ਟੀਕਰਨ
- by Jasbeer Singh
- January 15, 2026
ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਅੱਗੇ ਪੇਸ਼ ਹੋ ਦਿੱਤਾ ਸਪੱਸ਼ਟੀਕਰਨ ਅੰਮ੍ਰਿਤਸਰ, 15 ਜਨਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿਖੇ ਬਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲ ਗਏ ਅਤੇ ਅਪਣਾ ਸਪਸ਼ਟੀਕਰਨ ਜੱਥੇਦਾਰ ਨੂੰ ਸੌਂਪਿਆ । ਜਥੇਦਾਰ ਕੁਲਦੀਪ ਸਿੰਘ ਗੜਗੱਜ ਵੀ ਅਕਾਲ ਤਖ਼ਤ ਪਹੁੰਚੇ। `ਆਪ` ਵਿਧਾਇਕ ਕੁਲਦੀਪ ਧਾਲੀਵਾਲ ਨੇ ਪੇਸ਼ੀ ਬਾਰੇ ਜਾਣਕਾਰੀ ਦਿੱਤੀ। ਜੱਥੇਦਾਰ ਨੂੰ ਬਿਆਨਾਂ ਦਾ ਸਪੱਸ਼ਟੀਕਰਨ ਦੇ ਦਿੱਤਾ ਹੈ : ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਜਿਥੇ ਅੱਜ ਪੇਸ਼ੀ ਸਮਾਪਤ ਹੋ ਗਈ, ਉਥੇ ਉਨ੍ਹਾਂ ਇਸ ਦੌਰਾਨ ਲਗਭਗ 45 ਮਿੰਟ ਅੰਦਰ ਬਿਤਾਏ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਨੂੰ ਉਨ੍ਹਾਂ ਦੇ ਬਿਆਨਾਂ `ਤੇ ਸਪੱਸ਼ਟੀਕਰਨ ਦੇ ਦਿੱਤਾ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਸਨਮੁਖ ਪੇਸ਼ ਹੋਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸਿੱਖ ਰਹਿਤ ਮਰਿਆਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਿੱਠਿਆਂ ਨਾਲ ਸਬੰਧਤ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਵੀ ਦਿੱਤੀ ਗਈ।
