post

Jasbeer Singh

(Chief Editor)

Punjab

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

post-img

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ, 15 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।ਸੂਬੇ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ (ਮੁਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ।

Related Post