July 6, 2024 01:26:08
post

Jasbeer Singh

(Chief Editor)

Latest update

Punjab Chief Minister: ਮੁੱਖ ਮੰਤਰੀ ਨੇ ਸੰਭਾਲੀ ‘ਆਪ’ ਦੇ ਪ੍ਰਚਾਰ ਦੀ ਕਮਾਨ

post-img

Punjab Chief Minister ਭਗਵੰਤ ਸਿੰਘ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਕਮਾਨ ਸੰਭਾਲਦਿਆਂ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਅਹੁਦੇਦਾਰਾਂ ਸਣੇ ਜ਼ਮੀਨੀ ਪੱਧਰ ’ਤੇ ਸਰਗਰਮ ਵਰਕਰਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਮੁੱਖ ਮੰਤਰੀ ਪੰਜਾਬ ਨੇ 2022 ਤੋਂ ਬਾਅਦ ਇੱਕ ਵਾਰ ਫਿਰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਸੀਟ ਜਿੱਤਣ ਲਈ ਪਾਰਟੀ ਦੇ ਆਗੂਆਂ ਨਾਲ ਜਿੱਤ ਦਾ ਮੰਤਰ ਸਾਂਝਾ ਕੀਤਾ। 

The Chief Minister of Punjab

ਉਨ੍ਹਾਂ ਨੇ ਮੰਤਰੀਆਂ, ਵਿਧਾਇਕਾਂ ਤੇ ਸੀਨੀਅਰ ਆਗੂਆਂ ਨਾਲ ਵੱਖਰੀ ਮੀਟਿੰਗ ਮਗਰੋਂ ਪਾਰਟੀ ਦੇ ਵਲੰਟਰੀਅਰਾਂ ਨਾਲ ਵੱਖਰੀ ਮੀਟਿੰਗ ਕੀਤੀ, ਜਿਹੜੀ ਦੋ ਘੰਟੇ ਤੱਕ ਚੱਲੀ। The Chief Minister of Punjab ਦਾਅਵਾ ਕੀਤਾ ਕਿ ਇਸ ਸਾਲ ਦੇ ਆਖਰ ਤੱਕ ਪੰਜਾਬ ਵਿਧਾਨ ਸਭਾ ਵਿੱਚ ‘ਆਪ’ ਦੇ ਵਿਧਾਇਕਾਂ ਦੀ ਗਿਣਤੀ 95 ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਹੜੇ ਕਿ ‘ਆਪ’ ਦੇ ਸੂਬਾਈ ਪ੍ਰਧਾਨ ਵੀ ਹਨ, ਨੇ ਆਗੂਆਂ ਨੂੰ ਜ਼ਿਮਨੀ ਚੋਣ ਲਈ ਘਰ-ਘਰ ਪ੍ਰਚਾਰ ਕਰਨ ਦੀ ਹਦਾਇਤ ਕੀਤੀ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ‘ਆਪ’ ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਬਾਰੀਕੀ ਨਾਲ ਜਾਣੂ ਕਰਵਾਇਆ ਜਾਵੇ। ਭਗਵੰਤ ਮਾਨ ਮੁਤਾਬਕ ਜਲੰਧਰ ਪੱਛਮੀ ਦੇ ਲੋਕ ਪਾਰਟੀ ਦੇ ਨਾਲ ਹਨ ਪਰ ਇਸ ਹਲਕੇ ਦੇ ਲੋਕਾਂ ਨੂੰ ਉਸ ਵਿਅਕਤੀ ਨੇ ਧੋਖਾ ਦਿੱਤਾ ਹੈ ਜਿਸ ਨੂੰ ਉਨ੍ਹਾਂ ਨੇ ਦੋ ਸਾਲ ਪਹਿਲਾਂ ਪਾਰਟੀ ਦੇ ਨਾਂਅ ’ਤੇ ਫਤਵਾ ਦਿੱਤਾ ਸੀ। 

ਉਨ੍ਹਾਂ ਸ਼ੀਤਲ ਅੰਗੁਰਾਲ ਦਾ ਨਾਂਅ ਲਏ ਬਿਨਾਂ ਕਿਹਾ ਕਿ ਉਹ ਉਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਜਿਹੜੀ ਪੰਜਾਬ ਤੇ ਕਿਸਾਨ ਵਿਰੋਧੀ ਹੈ। Punjab Chief Minister ਨੇ ਕਿਹਾ ਕਿ ਮਹਿੰਦਰ ਭਗਤ ਅਤੇ ਉਨ੍ਹਾਂ ਦੇ ਪਰਿਵਾਰ ਦਾ ਜਲੰਧਰ ’ਚ ਬਹੁਤ ਹੀ ਸਾਫ਼ ਸੁਥਰਾ ਅਕਸ ਹੈ, ਜਿਨ੍ਹਾਂ ਦਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਜਲੰਧਰ ਦੇ ਲੋਕਾਂ ਲਈ ਕੰਮ ਕਰ ਰਿਹਾ ਹੈ ਅਤੇ ਮਹਿੰਦਰ ਭਗਤ ਦੇ ਜਿੱਤਣ ਨਾਲ ਲੋਕਾਂ ਦੇ ਕੰਮ ਸੌਖੇ ਤਰੀਕੇ ਨਾਲ ਹੋਇਆ ਕਰਨਗੇ।

Punjab Chief Minister

Current Chief Minister of Punjab ਭਗਵੰਤ ਮਾਨ ਨੇ ਦਾਅਵਾ ਕੀਤਾ, ‘‘ਪੰਜਾਬ ਵਿੱਚ ਸਰਕਾਰ ਦੇ ਕਾਰਜਕਾਲ ਵਿੱਚ ਹੋਣ ਵਾਲੇ ਕੰਮਾਂ ਕਰਕੇ ਵਿਰੋਧੀ ਤਾਂ ਮੁੜ ਸੱਤਾ ਵਿੱਚ ਆਉਣ ਦਾ ਸੁਪਨਾ ਦੇਖਣਾ ਛੱਡ ਦੇਣ। ਮੈਂ ਖ਼ੁਦ ਇਸ ਹਲਕੇ ਦੀ ਨਿਗਰਾਨੀ ਕਰਿਆ ਕਰਾਂਗਾ।’’ ਜ਼ਿਕਰਯੋਗ ਹੈ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਕਾਰਨ ਖਾਲੀ ਹੋਈ ਹੈ। ਸ਼ੀਤਲ ਅੰਗੁਰਾਲ ਭਾਜਪਾ ’ਚ ਸ਼ਾਮਲ ਹੋ ਗਏ ਸਨ। ਇਸ ਸੀਟ ’ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ।

S.No.Topics
1Thailand Open Badminton Tournament
2Match Fixing IPL
3World Record Swimming

Related Post