National
0
ਸੁਪਰੀਮ ਕੋਰਟ ਵੱਲੋਂ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ 16 ਰਾਜਾਂ ਦੇ ਮੁੱਖ ਸਕੱਤਰ ਤੇ ਵ
- by Jasbeer Singh
- July 11, 2024
ਸੁਪਰੀਮ ਕੋਰਟ ਵੱਲੋਂ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰ ਤਲਬ ਨਵੀਂ ਦਿੱਲੀ, 11 ਜੁਲਾਈ : ਸੁਪਰੀਮ ਕੋਰਟ ਨੇ 16 ਰਾਜਾਂ ਦੇ ਮੁੱਖ ਸਕੱਤਰਾਂ ਅਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਅਧਿਕਾਰੀਆਂ ਦੀਆਂ ਪੈਨਸ਼ਨਾਂ ਅਤੇ ਹੋਰ ਸੇਵਾਮੁਕਤੀ ਲਾਭਾਂ ਦੇ ਬਕਾਏ ਨਾ ਦੇਣ ਤੇ ਦੂਜੇ ਕੌਮੀ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ ਕੀਤਾ ਹੈ। ਇਨ੍ਹਾਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ, ‘ਅਸੀਂ ਜਾਣਦੇ ਹਾਂ ਕਿ ਹੁਣ ਪਾਲਣਾ ਕਿਵੇਂ ਕਰਨੀ ਹੈ। ਜੇਕਰ ਅਸੀਂ ਇਹ ਕਹਿ ਦੇਈਏ ਕਿ ਜੇ ਹਲਫਨਾਮਾ ਨਹੀਂ ਦਿੱਤਾ ਗਿਆ ਤਾਂ ਮੁੱਖ ਸਕੱਤਰ ਹਾਜ਼ਰ ਹੋਣਗੇ।
