
ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਲੱਬ ਨੇ ਲਾਇਆ ਖੂਨਦਾਨ ਕੈਂਪ
- by Jasbeer Singh
- October 28, 2024

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਲੱਬ ਨੇ ਲਾਇਆ ਖੂਨਦਾਨ ਕੈਂਪ ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ : ਮੈਨੇਜਰ ਸਰਬਜੀਤ ਸਿੰਘ ਪਟਿਆਲਾ 28 ਅਕਤੂਬਰ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ(ਭਾਰਤ ਸਰਕਾਰ) ਨੇ ਐੱਚ. ਡੀ. ਐੱਫ. ਸੀ. ਬੈਂਕ ਅਮਲੋਹ ਬਰਾਂਚ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ:ਕਰਹਾਲੀ ਸਾਹਿਬ ਦੇ ਬਾਹਰ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਜਸਵਿੰਦਰਪਾਲ ਸਿੰਘ ਪਟਿਆਲਾ ਨੇ ਖੂਨਦਾਨ ਕਰਕੇ ਕੀਤਾ । ਇਹ ਖੂਨਦਾਨ ਕੈਂਪ ਸਰਬਜੀਤ ਸਿੰਘ ਰੋਡਾ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਐੱਚ. ਡੀ. ਐੱਫ. ਸੀ. ਬੈਂਕ ਅਮਲੋਹ ਬਰਾਂਚ ਦੇ ਮੈਨੇਜਰ ਸਰਬਜੀਤ ਸਿੰਘ ਨੇ ਸਿਰਕਤ ਕੀਤੀ । ਖੂਨਦਾਨ ਕੈਂਪ ਵਿੱਚ ਵੰਸਦੀਪ ਸਿੰਘ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਮਨਿੰਦਰਜੀਤ ਸਿੰਘ, ਯੁਵਰਾਜ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ,ਹਰਪਿੰਦਰ ਸਿੰਘ,ਬਲਵਿੰਦਰ ਸਿੰਘ,ਅਤੇ ਜੁਝਾਰ ਸਿੰਘ ਸਮੇਤ 22 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਮੌਕੇ ਮੈਨੇਜਰ ਸਰਬਜੀਤ ਸਿੰਘ ਨੇ ਕਿਹਾ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆਂ ਬਚਾ ਸਕਦਾ ਹੈ । ਖੂਨਦਾਨ ਸਭ ਤੋਂ ਉੱਤਮ ਦਾਨ ਹੈ । ਗਰਮੀ ਦੇ ਕਾਰਨ ਖੂਨਦਾਨ ਕੈਂਪ ਬਹੁਤ ਘੱਟ ਲੱਗਦੇ ਹਨ, ਜਿਸ ਕਰਕੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀਂ ਹੋ ਜਾਂਦੀ ਹੈ ਅਤੇ ਲੋੜਵੰਦ ਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਮੌਕੇ ਹਰਕ੍ਰਿਸ਼ਨ ਸਿੰਘ ਸੁਰਜੀਤ,ਰਾਜਵਿੰਦਰ ਸਿੰਘ,ਬਲਜਿੰਦਰ ਸਿੰਘ ਸੂਬੇਦਾਰ, ਸਤਨਾਮ ਸਿੰਘ ਲੰਗਰ ਇੰਚਾਰਜ,ਪ੍ਰਮੋਦ ਕੁਮਾਰ,ਦੀਦਾਰ ਸਿੰਘ ਬੋਸਰ,ਰਣਜੀਤ ਸਿੰਘ ਬੋਸਰ,ਜਗਰੂਪ ਸਿੰਘ ਪੰਜੋਲਾ, ਗੁਰਧਿਆਨ ਸਿੰਘ, ਗੁਰਦੀਪ ਸਿੰਘ,ਮੇਹਰ ਸਿੰਘ ਅਤੇ ਕਰਮਵੀਰ ਸਿੰਘ ਘੇਲ ਹਾਜ਼ਰ ਸੀ ।
Related Post
Popular News
Hot Categories
Subscribe To Our Newsletter
No spam, notifications only about new products, updates.