post

Jasbeer Singh

(Chief Editor)

Patiala News

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਮਿਸ਼ਨ ਬਣਿਆਂ

post-img

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਮਿਸ਼ਨ ਬਣਿਆਂ ਚੰਡੀਗੜ੍ਹ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਵਿੱਚ ਲੰਘੇ ਕੇ ਗਈਆਂ ਨਗਰ ਨਿਗਮ, ਕੌਂਸਲ ਤੇ ਨਗਰ ਪੰਚਾਇਤ ਚੋਣਾਂ ਵਿੱਚ ਕਥਿਤ ਧੱਕੇਸ਼ਾਹੀ ਤੇ ਹੋਰ ਗੜਬੜੀਆਂ ਦੇ ਦੋਸ਼ਾਂ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀਅਗਵਾਈ ਹੇਠ ਕਮਿਸ਼ਨ ਬਣਾ ਦਿੱਤਾ ਹੈ। ਦੱਸਣਯੋਗ ਹੈ ਕਿ ਪਟਿਆਲਾ ਵਿੱਚ ਹੋਈਆਂ ਚੋਣਾਂ ਦੌਰਾਨ ਪੁਲਸ ਤੇ ਸਰਕਾਰੀ ਅਮਲੇ ਦੀ ਮੌਜੂਦਗੀ ਵਿੱਚ ਵਿਰੋਧੀ ਉਮੀਦਵਾਰਾਂ ਨੂੰ ਨਾਮਜਦਗੀਆਂ ਤੋਂ ਰੋਕਣ ਦਾ ਦੋਸ਼ ਲਗਾਉਂਦੀ ਘਟਨਾ ਤੇ ਹੋਰ ਥਾਵਾਂ `ਤੇ ਗੜਬੜੀਆਂ ਸਬੰਧੀ ਹਾਈਕੋਰਟ ਤੋਂ ਰਾਹਤ ਨਾ ਮਿਲਣ `ਤੇ ਤਿੰਨ ਫੈਸਲਿਆਂ ਵਿਰੁੱਧ ਦਾਖਲ ਐਸ. ਐਸ. ਪੀਜ. ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੇ ਜਸਟਿਸ ਸੂਰੀਆਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਹੈ ਕਿ ਇਨ੍ਹਾਂ ਘਟਨਾਵਾਂ ਤੇ ਦੋਸ਼ਾਂ ਦੀ ਜਾਂਚ ਨਾ ਹੀ ਹਾਈਕੋਰਟ ਤੇ ਨਾ ਹੀ ਸੁਪਰੀਮ ਕੋਰਟ ਕਰ ਸਕਦੀ ਹੈ, ਲਿਹਾਜਾ ਇਸ ਦੀ ਜਾਂਚ ਲਈ ਕਮਿਸ਼ਨ ਬਨਾਉਣਾ ਬੇਹਤਰ ਹੋਵੇਗਾ।

Related Post