post

Jasbeer Singh

(Chief Editor)

Patiala News

ਭਾਰਤ ਸਰਕਾਰ ਦੀ 3 ਰੋਜ਼ਾ ਮਲਟੀਮੀਡੀਆ ਪ੍ਰਦਰਸ਼ਨੀ ਦਾ ਸਮਾਪਨ

post-img

ਭਾਰਤ ਸਰਕਾਰ ਦੀ 3 ਰੋਜ਼ਾ ਮਲਟੀਮੀਡੀਆ ਪ੍ਰਦਰਸ਼ਨੀ ਦਾ ਸਮਾਪਨ ਡਿਪਟੀ ਕਮਿਸ਼ਨਰ ਸਣੇ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਨੋਡਲ ਅਫ਼ਸਰ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਇਲਕਾਵਾਸੀਆਂ ਦਾ ਕੀਤਾ ਧੰਨਵਾਦ ਪ੍ਰਦਰਸ਼ਨੀ ਦੇ ਆਖਰੀ ਦਿਨ ਵੀ.ਆਰ. ਤਕਨਾਲੋਜੀ ਬਣੀ ਖਿੱਚ ਦਾ ਕੇਂਦਰ ਪਟਿਆਲਾ : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਪਟਿਆਲਾ ਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਲਾਈ ਮਲਟੀਮੀਡੀਆ ਪ੍ਰਦਰਸ਼ਨੀ ਦਾ ਵੀਰਵਾਰ ਨੂੰ ਸਮਾਪਨ ਹੋ ਗਿਆ। ਇਸ ਪ੍ਰਦਰਸ਼ਨੀ ਦੌਰਾਨ ਰੰਗਾਰੰਗ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਸਣੇ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ । ਮਲਟੀਮੀਡੀਆ ਪ੍ਰਦਰਸ਼ਨੀ ਦੌਰਾਨ ਮੁੱਖ ਮਹਿਮਾਨ ਵੱਜੋਂ ਪੁੱਜੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਕਿਹਾ ਕਿ ਇਸ ਪ੍ਰਦਰਸ਼ਨੀ ਦੇ ਮਾਧਿਅਮ ਰਾਹੀਂ ਉਹ ਲੋਕ ਜਿਨ੍ਹਾਂ ਕੋਲ ਅਜੇ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਨਹੀਂ ਪਹੁੰਚਿਆ ਹੈ, ਉਨ੍ਹਾਂ ਤੱਕ ਪਹੁੰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਆਲੋਚਨਾ ਲੋਕਤੰਤਰ ਦਾ ਇੱਕ ਅਹਿਮ ਹਿੱਸਾ ਹੈ, ਉਸੇ ਤਰ੍ਹਾਂ ਅਪਣੇ ਹੱਕਾਂ ਬਾਰੇ ਪਤਾ ਹੋਣਾ ਵੀ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਜਿੱਥੇ ਵਖੋਂ ਵੱਖ ਖੇਤਰਾਂ ਵਿੱਚ ਦੇਸ਼ ਵਲੋਂ ਪੁੱਟੀਆਂ ਪੁਲਾਂਘਾਂ ਬਾਰੇ ਜਾਣਕਾਰੀ ਦਿੱਤੀ ਗਈ, ਉੱਥੇ ਹੀ ਲੋਕਾਂ ਨੂੰ ਵੱਖੋ ਵੱਖ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ । ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਤਰਾਲੇ ਵੱਲੋਂ ਦੇਸ਼ਭਰ ਵਿੱਚ ਕਈ ਥਾਵਾਂ ਉੱਤੇ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਉੱਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕਰਨ ਦੀ ਲੜੀ ਵਿੱਚ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਦੇ ਜ਼ਰੀਏ ਲੋਕਾਂ ਨੂੰ ਵੀ.ਆਰ. ਤਕਨਾਲੋਜੀ ਦੇ ਜ਼ਰੀਏ ਵੀ ਕਲਿਆਣਕਾਰੀ ਯੋਜਨਾਵਾਂ ਨੂੰ ਰੋਚਕ ਢੰਗ ਨਾਲ ਲੋਕਾਂ ਸਾਹਮਣੇ ਪੇਸ਼ ਕਰਨ ਦੀ ਇੱਕ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਪ੍ਰਦਰਸ਼ਨੀ ਵਿੱਚ ਏ.ਪੀ.ਆਰ.ਓ. ਹਰਦੀਪ ਸਿੰਘ ਵੀ ਉਚੇਚੇ ਤੌਰ 'ਤੇ ਪਹੁੰਚੇ ਸਨ, ਜਿਨ੍ਹਾਂ ਪ੍ਰਦਰਸ਼ਨੀ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲੇ ਦੇ ਲੋਕ ਪਹਿਲਾਂ ਹੀ ਵੱਖੋ ਵੱਖ ਯੋਜਨਾਵਾਂ ਬਾਰੇ ਜਾਗਰੂਕ ਹਨ, ਪਰ ਇਸ ਪ੍ਰਦਰਸ਼ਨੀ ਦੇ ਜ਼ਰੀਏ ਲੋਕਾਂ ਨੂੰ ਨਵੀਨਤਮ ਜਾਣਕਾਰੀ ਮੁਹਈਆ ਕਰਵਾ ਕੇ ਸ਼ਲਾਗਾਯੋਗ ਕੰਮ ਕੀਤਾ ਗਿਆ ਹੈ। ਉੱਥੇ ਹੀ ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਸਵਿੰਦਰ ਸਿੰਘ ਰੇਖੀ ਨੇ ਇਸਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਸੁਨੇਹਾ ਇਸ ਪ੍ਰਦਰਸ਼ਨੀ ਦੇ ਜ਼ਰੀਏ ਦੇਣ ਦਾ ਉਪਰਾਲਾ ਕੀਤਾ ਗਿਆ ਹੈ, ਉਸਨੂੰ ਘਰ ਘਰ ਪਹੁੰਚਾਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਇਸ ਮੰਤਵ ਲਈ ਹਰ ਇਲਾਕਾਵਾਸੀ ਅਤੇ ਵਿਦਿਆਰਥੀ ਨੂੰ ਅਹਿਦ ਲੈਣਾ ਹੋਵੇਗਾ ਕਿ ਉਹ ਕਲਿਆਣਕਾਰੀ ਯੋਜਨਾਵਾਂ ਬਾਰੇ ਅਪਣੇ ਆਂਢ ਗੁਆਂਡ ਵਿੱਚ ਜਾਣਕਾਰੀ ਸਾਂਝੀ ਕਰਨਗੇ । ਤਿੰਨ ਦਿਨਾਂ ਤੱਕ ਚੱਲੀ ਇਸ ਮਲਟੀਮੀਡੀਆ ਪ੍ਰਦਰਸ਼ਨੀ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ, ਪ੍ਰੋਫੈਸਰ ਰਮਨੀਤ ਕੌਰ, ਡਾਕਟਰ ਮੁਹੰਮਦ ਸੌਹੇਲ, ਡਾਕਟਰ ਪਰਮਵੀਰ ਸਿੰਘ, ਪ੍ਰੋਫੈਸਰ ਰਾਜੀਵ ਸ਼ਰਮਾ ਅਤੇ ਡਾਕਟਰ ਰਾਏ ਬਹਾਦੁਰ ਸਿੰਘ ਸਣੇ ਗਈ ਉੱਘੀਆਂ ਹਸਤੀਆਂ ਨੇ ਮੰਚ ਤੋਂ ਸੰਬੋਧਨ ਕੀਤਾ। ਇਸਤੋਂ ਇਲਾਵਾ ਮੰਚ ਉੱਤੇ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਲੋਕਾਂ ਦਾ ਮਨ ਮੋਹ ਲਿਆ। ਬਹਿਰਹਾਲ ਲੋਕਾਂ ਵੱਲੋਂ ਮਿਲੇ ਹੁੰਗਾਰੇ ਦੇ ਚਲਦਿਆਂ ਮਲਟੀਮੀਡੀਆ ਪ੍ਰਦਰਸ਼ਨੀ ਆਖਰੀ ਦਿਨ ਮੇਲੇ ਦਾ ਰੂਪ ਧਾਰਦੀ ਵਿਖੀ।

Related Post