
ਕਾਂਗਰਸ ਨੇ ਕੀਤਾ ਜਿ਼ਮਨੀ ਚੋਣਾਂ ਨੂੰ ਲੈ ਕੇ ਰਣਨੀਤੀ ਤੇ ਯੋਜਨਾ ਕਮੇਟੀ ਦਾ ਗਠਨ
- by Jasbeer Singh
- October 29, 2024

ਕਾਂਗਰਸ ਨੇ ਕੀਤਾ ਜਿ਼ਮਨੀ ਚੋਣਾਂ ਨੂੰ ਲੈ ਕੇ ਰਣਨੀਤੀ ਤੇ ਯੋਜਨਾ ਕਮੇਟੀ ਦਾ ਗਠਨ ਚੰਡੀਗੜ੍ਹ : ਪੰਜਾਬ ਵਿਚ 13 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ ਕਰਦਿਆਂ ਜਿਥੇ ਇਸ ਵਿੱਚ ਸੱਤ ਲੋਕਾਂ ਨੂੰ ਸ਼ਾਮਲ ਕੀਤਾ ਹੈ, ਉਥੇ ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚਾਰ ਹਲਕਿਆਂ ਲਈ ਇੰਚਾਰਜ ਅਤੇ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਇਹ ਹੁਕਮ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਜਾਰੀ ਕੀਤੇ ਹਨ । ਇਸ ਸੂਚੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ। ਕਮੇਟੀ `ਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੌਕ ਸ਼ਰਮਾ ਅਤੇ ਰਵਿੰਦਰਾ ਡਲਵੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ `ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ । ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਉਮੀਦਵਾਰ ਚੋਣ ਮੈਦਾਨ `ਚ ਉਤਾਰੇ ਹਨ ਪਰ ਅਕਾਲੀ ਦਲ ਵਲੋਂ ਇਨ੍ਹਾਂ ਜ਼ਿਮਨੀ ਚੋਣਾਂ ਤੋਂ ਕਿਨਾਰਾ ਕੀਤਾ ਗਿਆ ਹੈ ।