July 6, 2024 01:35:18
post

Jasbeer Singh

(Chief Editor)

Patiala News

ਸ਼ੁਤਰਾਣਾ ਦੇ ਕਾਂਗਰਸੀਆਂ ਨੇ ਡਾਕਟਰ ਗਾਂਧੀ ਦੀ ਜਿੱਤ ਦੇ ਜਸ਼ਨ ਮਨਾਏ

post-img

ਹਲਕਾ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਦੀ ਸ਼ਾਨਦਾਰ ਜਿੱਤ ਨੂੰ ਲੈ ਕੇ ਹਲਕਾ ਸ਼ੁਤਰਾਣਾ ਦੇ ਕਾਂਗਰਸੀਆਂ ਨੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੀ ਅਗਵਾਈ ਵਿੱਚ ਜਿੱਤ ਦੇ ਜਸ਼ਨ ਮਨਾਏ ਹਨ। ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ’ਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਢੋਲ ਦੇ ਡਗੇ ਉੱਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਾਂਗਰਸੀਆਂ ਨੇ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ। ‌ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਨੇ ਕਿਹਾ ਕਿ ਡਾਕਟਰ ਧਰਮਵੀਰ ਗਾਂਧੀ ਦੀ ਜਿੱਤ ਨਾ ਸਿਰਫ ਇਮਾਨਦਾਰੀ ਅਤੇ ਲੋਕਤੰਤਰ ਦੀ ਜਿੱਤ ਹੈ, ਸਗੋਂ ਲੋਕਾਂ ਨੇ ਮਹਿਲਾਂ ਵਿੱਚ ਰਹਿਣ ਵਾਲਿਆਂ ਨੂੰ ਨਕਾਰ ਕੇ ਸਿਆਸਤ ਤੋਂ ਬਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਲਕਾ ਪਟਿਆਲਾ ਵਿੱਚ ਤਿੰਨ ਧਿਰੀ ਕਾਂਟੇ ਦੀ ਟੱਕਰ ਬਣੀ ਰਹੀ ਪਰ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਬਲਵੀਰ ਸਿੰਘ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਨਕਾਰਿਆ ਹੈ। ਚਾਰ ਵਾਰ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਹਲਕੇ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰ ਕੇ ਸੱਤਾ ਦੇ ਲਾਲਚ ਵਿੱਚ ਭਾਜਪਾ ਵੱਲ ਮੂੰਹ ਕਰ ਲਿਆ।

Related Post