post

Jasbeer Singh

(Chief Editor)

National

ਸ਼ਿਵਾਜੀ ਬੁੱਤ ਮਾਮਲੇ ਵਿਚ ਗ੍ਰਿਫ਼ਤਾਰ ਠੇਕੇਦਾਰ ਤੇ ਸਲਾਹਕਾਰ ਨੂੰ 10 ਤੱਕ ਪੁਲਸ ਹਿਰਾਸਤ ਤੇ ਭੇਜਿਆ

post-img

ਸ਼ਿਵਾਜੀ ਬੁੱਤ ਮਾਮਲੇ ਵਿਚ ਗ੍ਰਿਫ਼ਤਾਰ ਠੇਕੇਦਾਰ ਤੇ ਸਲਾਹਕਾਰ ਨੂੰ 10 ਤੱਕ ਪੁਲਸ ਹਿਰਾਸਤ ਤੇ ਭੇਜਿਆ ਮੁੰਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸਿੰਧੂਦੁਰਗ ਜਿਲ੍ਹੇ ਦੀ ਅਦਾਲਤ ਨੇ ਛੱਤਰਪਤੀ ਸਿ਼ਵਾਜੀ ਮਹਾਰਾਜ ਦਾ ਬੁੱਤ ਡਿੱਗਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਮੂਰਤੀਕਾਰ-ਠੇਕੇਦਾਰ ਜੈਦੀਪ ਆਪਟੇ ਅਤੇ ਢਾਂਚਾ ਸਲਾਹਕਾਰ ਚੇਤਨ ਪਾਟਿਲ ਨੂੰ 10 ਸਤੰਬਰ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਾਟਿਲ ਨੂੰ 30 ਅਗਸਤ ਨੂੰ ਕੋਲਹਾਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਆਪਟੇ ਨੂੰ ਘਟਨਾ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੇ ਜਾਣ ਤੋਂ ਲਗਪਗ 10 ਦਿਨ ਬਾਅਦ ਬੁੱਧਵਾਰ ਰਾਤ ਨੂੰ ਠਾਣੇ ਜ਼ਿਲ੍ਹੇ ਦੇ ਕਲਿਆਣ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਲ੍ਹੇ ਦੀ ਮਾਲਵਾਨ ਤਹਿਸੀਲ ਦੇ ਰਾਜਕੋਟ ਕਿਲ੍ਹੇ ਵਿੱਚ ਮਰਾਠਾ ਯੋਧਾ ਛਤਰਪਤੀ ਸ਼ਿਵਾਜੀ ਮਹਾਰਾਜ ਦਾ 35 ਫੁੱਟ ਉੱਚਾ ਬੁੱਤ 26 ਅਗਸਤ ਨੂੰ ਡਿੱਗ ਗਿਆ ਸੀ। ਇਸ ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੀਬ ਨੌਂ ਮਹੀਨੇ ਪਹਿਲਾਂ ਕੀਤਾ ਸੀ। ਸਿੰਧੂਦੁਰਗ ਪੁਲੀਸ ਨੇ ਪਿਛਲੇ ਮਹੀਨੇ ਬੁੱਤ ਡਿੱਗਣ ਦੇ ਮਾਮਲੇ ਵਿੱਚ ਲਾਪ੍ਰਵਾਹੀ ਅਤੇ ਹੋਰ ਅਪਰਾਧਾਂ ਨਾਲ ਸਬੰਧਤ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ ਦੇ ਤਹਿਤ ਆਪਟੇ ਅਤੇ ਪਾਟਿਲ ਖ਼ਿਲਾਫ਼ ਐੱਫ਼ਆਈਆਰ ਦਰਜ ਕੀਤੀ ਸੀ। ਇਸ ਤੋਂ ਪਹਿਲਾਂ ਸਿੰਧੂਦੁਰਗ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਪਿਛਲੇ ਮਹੀਨੇ ਮਾਲਵਾਨ ਦੇ ਰਾਜਕੋਟ ਕਿਲ੍ਹੇ ’ਚ ਡਿੱਗੇ ਸ਼ਿਵਾਜੀ ਮਹਾਰਾਜ ਦੇ ਬੁੱਤ ’ਚੋਂ ਬਰਾਮਦ ਸਮੱਗਰੀ ਨੂੰ ਜੰਗਾਲ ਲੱਗ ਗਿਆ ਸੀ ਅਤੇ ਇਹ ਪਤਾ ਲਾਉਣ ਦੀ ਲੋੜ ਹੈ ਕਿ ਕੀ ਮੁਲਜ਼ਮਾਂ ਨੇ ਬੁੱਤ ਦੇ ਨਿਰਮਾਣ ’ਚ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਸੀ।

Related Post