
ਦੇਸ਼ ਦੇ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਕਾਂਗਰਸ ਵਿਚ ਸ਼ਾਮਲ ਹੋ ਕੀਤਾ ਸਿਆਸੀ ਸਫਰ ਸ਼ੁਰੂ
- by Jasbeer Singh
- September 6, 2024

ਦੇਸ਼ ਦੇ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਕਾਂਗਰਸ ਵਿਚ ਸ਼ਾਮਲ ਹੋ ਕੀਤਾ ਸਿਆਸੀ ਸਫਰ ਸ਼ੁਰੂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ਦਰਮਿਆਨ ਦੇਸ਼ ਦੇ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਆਪਣਾ ਸਿਆਸੀ ਸਫਰ ਸ਼ੁਰੂ ਕਰ ਦਿੱਤਾ ਹੈ। ਦੋਵੇਂ ਸਟਾਰ ਪਹਿਲਵਾਨ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਮਿਲਣ ਪਹੁੰਚੇ, ਜਿਸ ਤੋਂ ਬਾਅਦ ਦੋਵੇਂ ਕਾਂਗਰਸ ਹੈੱਡਕੁਆਰਟਰ ਪਹੁੰਚੇ ਅਤੇ ਪਾਰਟੀ `ਚ ਸ਼ਾਮਲ ਹੋ ਗਏ।ਓਲੰਪਿਕ `ਚ ਇਤਿਹਾਸ ਰਚਣ ਵਾਲੇ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਦੀਆਂ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਮੌਜੂਦ ਸਨ।