

ਦਿੱਲੀ ਦੀ ਇੱਕ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਭਾਜਪਾ ਆਗੂ ਵੱਲੋਂ ਦਾਇਰ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ’ਚ ਤਲਬ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਭਾਜਪਾ ਦੇ ਇੱਕ ਆਗੂ ਨੇ ਕੇਜਰੀਵਾਲ ’ਤੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਦਾ ਦਾਅਵਾ ਝੂਠਾ ਹੈ ਕਿ ‘ਆਪ’ ਦੇ ਆਗੂਆਂ ਨੂੰ ਭਾਜਪਾ ’ਚ ਸ਼ਾਮਲ ਹੋਣ ਲਈ ਪੈਸੇ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਦੌਰਾਨ ‘ਆਪ’ ਆਗੂ ਆਤਿਸ਼ੀ ਨੂੰ ਮਾਣਹਾਨੀ ਮਾਮਲੇ ’ਚ ਨੋਟਿਸ ਜਾਰੀ ਕੀਤਾ ਗਿਆ ਹੈ। ਚੀਫ ਮੈਟਰੋਪੌਲੀਟਨ ਜੱਜ ਤਾਨੀਆ ਬਾਮਨਿਆਲ ਨੇ ‘ਆਪ’ ਆਗੂ ਨੂੰ ਆਤਿਸ਼ੀ ਨੂੰ 29 ਜੂਨ ਨੂੰ ਤਲਬ ਕਰਦਿਆਂ ਕਿਹਾ ਕਿ ਮੁੱਢਲੀ ਨਜ਼ਰੇ ਇਸ ਵਿਸ਼ੇ ’ਚ ਉਨ੍ਹਾਂ ਖ਼ਿਲਾਫ਼ ਲੋੜੀਂਦੇ ਸਬੂਤ ਹਨ।