
National
0
ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਤੇ ਕੋਰਟ ਕਰੇਗੀ 17 ਨੂੰ ਫ਼ੈਸਲੇ ਤੇ ਵਿਚਾਰ
- by Jasbeer Singh
- July 5, 2024

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਤੇ ਕੋਰਟ ਕਰੇਗੀ 17 ਨੂੰ ਫ਼ੈਸਲੇ ਤੇ ਵਿਚਾਰ ਨਵੀਂ ਦਿੱਲੀ, 5 ਜੁਲਾਈ : ਦਿੱਲੀ ਹਾਈ ਕੋਰਟ ਵਿਚ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਘਪਲੇ ਮਾਮਲੇ ਨੂੰ ਲੈ ਕੇ ਸੀ. ਬੀ. ਆਈ. ਕੇਸ ਵਿਚ ਦਾਇਰ ਜ਼ਮਾਨਤ ਪਟੀਸ਼ਨ `ਤੇ ਸੁਣਵਾਈ ਹੋਈ। ਹਾਈ ਕੋਰਟ ਨੇ ਜ਼ਮਾਨਤ ਮੰਗਣ ਵਾਲੀ ਕੇਜਰੀਵਾਲ ਦੀ ਇਸ ਪਟੀਸ਼ਨ `ਤੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਜੁਲਾਈ ਨੂੰ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਕੇਜਰੀਵਾਲ ਨੂੰ ਇਸ ਮਾਮਲੇ ਵਿਚ 26 ਜੂਨ ਨੂੰ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਫ਼ਿਲਹਾਲ ਉਹ ਨਿਆਂਇਕ ਹਿਰਾਸਤ ਵਿਚ ਹਨ।