
ਪੰਨੂ ਹੱਤਿਆ ਸਾਜ਼ਿਸ਼ ਮਾਮਲੇ ’ਚ ਚੈੱਕ ਗਣਰਾਜ ਨੇ ਨਿਖਿਲ ਗੁਪਤਾ ਨੂੰ ਅਮਰੀਕਾ ਹਵਾਲੇ ਕੀਤਾ
- by Aaksh News
- June 18, 2024

ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਅਮਰੀਕੀ ਸਰਕਾਰ ਦੀ ਅਪੀਲ ‘ਤੇ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਚੈੱਕ ਸੰਵਿਧਾਨਕ ਅਦਾਲਤ ਨੇ ਪਿਛਲੇ ਮਹੀਨੇ ਹਵਾਲਗੀ ਵਿਰੁੱਧ ਗੁਪਤਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਅਮਰੀਕਾ ਦੇ ਸੰਘੀ ਵਕੀਲਾਂ ਨੇ ਦੋਸ਼ ਲਗਾਇਆ ਹੈ ਕਿ ਗੁਪਤਾ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਭਾਰਤ ਨੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਅਤੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਗੁਪਤਾ ਇਸ ਸਮੇਂ ਬਰੁਕਲਿਨ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਬੰਦ ਹੈ।