post

Jasbeer Singh

(Chief Editor)

Punjab

ਜਲੰਧਰ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜਿਓਂ ਮਿਲੀਆਂ ਪੰਜਾਬ ਪੁਲਸ ਦੇ ਦੋ ਪੁਲਸ ਮੁਲਾਜ਼ਮਾਂ ਦੀਆਂ ਲਾਸ਼ਾ

post-img

ਜਲੰਧਰ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜਿਓਂ ਮਿਲੀਆਂ ਪੰਜਾਬ ਪੁਲਸ ਦੇ ਦੋ ਪੁਲਸ ਮੁਲਾਜ਼ਮਾਂ ਦੀਆਂ ਲਾਸ਼ਾਂ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੇ ਕਸਬਾ ਆਦਮਪੁਰ ਦੇ ਖੁਰਦਪੁਰ ਰੇਲਵੇ ਸਟੇਸ਼ਨ ਨੇੜਿਓਂ ਪੰਜਾਬ ਪੁਲਸ ਦੇ 2 ਪੁਲਸ ਮੁਲਾਜ਼ਮਾਂ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ `ਚ ਮਿਲਣ `ਤੇ ਸਨਸਨੀ ਦਾ ਮਾਹੌਲ ਬਣ ਗਿਆ । ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਮੁਲਜ਼ਮਾਂ ਨੂੰ ਪੇਸ਼ੀ ਲਈ ਲੈ ਕੇ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ। ਦੋਵਾਂ ਦੀਆਂ ਲਾਸ਼ਾਂ ਸੋਮਵਾਰ ਦੇਰ ਰਾਤ ਰੇਲਵੇ ਸਟੇਸ਼ਨ ਨੇੜਿਓਂ ਬਰਾਮਦ ਹੋਈਆਂ ਹਨ।ਦੋਵੇਂ ਏ. ਐਸ. ਆਈ. ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ। ਜਿਨ੍ਹਾਂ ਦੀ ਪਛਾਣ ਏਐਸਆਈ ਪ੍ਰੀਤਮ ਦਾਸ ਅਤੇ ਜੀਵਨ ਲਾਲ ਵਜੋਂ ਹੋਈ ਹੈ। ਜੋ ਕਿ ਕਪੂਰਥਲਾ ਪੁਲਸ ਵਿੱਚ ਤਾਇਨਾਤ ਸੀ। ਦੋਵਾਂ ਦੀਆਂ ਲਾਸ਼ਾਂ ਨੂੰ ਜਲੰਧਰ ਦੇ ਜੀਆਰਪੀ ਥਾਣੇ ਦੀ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਸਟੇਸ਼ਨ ਮਾਸਟਰ ਨਰੇਸ਼ ਰਾਜੂ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਵੀ ਆਪਣੀ ਡਿਊਟੀ `ਤੇ ਸਨ। ਜਿਵੇਂ ਹੀ ਉਹ ਆਪਣੇ ਕਮਰੇ ਤੋਂ ਬਾਹਰ ਆਇਆ ਤਾਂ ਉਸ ਨੇ ਖੁਰਦਪੁਰ ਸਟੇਸ਼ਨ `ਤੇ ਬਣ ਰਹੀ ਇਕ ਇਮਾਰਤ ਕੋਲ ਕੁਝ ਸਾਮਾਨ ਪਿਆ ਦੇਖਿਆ। ਜਦੋਂ ਮੈਂ ਨੇੜੇ ਗਿਆ ਤਾਂ ਦੇਖਿਆ ਕਿ ਇਹ ਦੋ ਵਿਅਕਤੀਆਂ ਦੀਆਂ ਲਾਸ਼ਾਂ ਸਨ। ਜਿਸ ਤੋਂ ਬਾਅਦ ਤੁਰੰਤ ਮਾਮਲੇ ਦੀ ਸੂਚਨਾ ਸਭ ਤੋਂ ਪਹਿਲਾਂ ਆਦਮਪੁਰ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਥਾਣਾ ਆਦਮਪੁਰ ਅਤੇ ਜੀਆਰਪੀ ਪੁਲਿਸ ਦੀਆਂ ਟੀਮਾਂ ਜਾਂਚ ਲਈ ਪਹੁੰਚੀਆਂ। ਇਸ ਮਾਮਲੇ `ਚ ਪੁਲਸ ਨੇ ਤੁਰੰਤ ਦੇਰ ਰਾਤ ਫੋਰੈਂਸਿਕ ਟੀਮ ਨੂੰ ਬੁਲਾਇਆ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਏਐਸਆਈ ਪ੍ਰੀਤਮ ਸਿੰਘ ਅਤੇ ਜੀਵਨ ਲਾਲ ਸੋਮਵਾਰ ਦੁਪਹਿਰ ਦੋ ਚੋਰੀ ਦੇ ਮੁਲਜ਼ਮਾਂ ਨੂੰ ਪੇਸ਼ੀ ਲਈ ਜਲੰਧਰ ਲੈ ਕੇ ਆਏ ਸਨ। ਦੋਵਾਂ ਨੂੰ ਦੁਪਹਿਰ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਇੱਕ ਦੋਸ਼ੀ ਨੂੰ ਜਲੰਧਰ ਦੇਹਾਤ ਦੇ ਥਾਣਾ ਆਦਮਪੁਰ ਵਿਖੇ ਉਤਾਰਿਆ ਜਾਣਾ ਸੀ। ਇਸ ਦੇ ਨਾਲ ਹੀ ਦੋਵੇਂ ਏਐਸਆਈ ਦੂਜੇ ਨਾਬਾਲਿਗ ਮੁਲਜ਼ਮ ਨੂੰ ਲੈ ਕੇ ਹੁਸ਼ਿਆਰਪੁਰ ਦੇ ਜੁਵੇਨਾਈਲ ਹੋਮ ਲਈ ਰਵਾਨਾ ਹੋ ਗਏ ਸਨ। ਜਿਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਹੀਂ ਲੱਗਾ।ਜਦੋਂ ਦੋਵੇਂ ਏ.ਐਸ.ਆਈ ਸ਼ਾਮ ਨੂੰ ਨਾਬਾਲਿਗ ਨੂੰ ਲੈ ਕੇ ਹੁਸ਼ਿਆਰਪੁਰ ਲਈ ਰਵਾਨਾ ਹੋ ਰਹੇ ਸਨ ਤਾਂ ਰਸਤੇ ਵਿੱਚ ਦੋਵੇਂ ਕਿਧਰੇ ਲਾਪਤਾ ਹੋ ਗਏ। ਦੋਵੇਂ ਏਐਸਆਈ ਅਧਿਕਾਰੀ ਉਸ ਨੂੰ ਫੋਨ ਕਰ ਰਹੇ ਸਨ, ਪਰ ਕੁਝ ਨਹੀਂ ਹੋਇਆ।ਦੱਸਣਯੋਗ ਹੈ ਕਿ ਜਦੋਂ ਜੀ. ਆਰ. ਪੀ. ਪੁਲਸ ਜਾਂਚ ਕਰ ਰਹੀ ਸੀ ਤਾਂ ਦੋਵਾਂ ਦੀਆਂ ਜੇਬਾਂ ਵਿੱਚੋਂ ਪੰਜਾਬ ਪੁਲਿਸ ਦਾ ਆਈਡੀ ਕਾਰਡ ਮਿਲਿਆ ਸੀ। ਜਿਸ ਤੋਂ ਪਤਾ ਲੱਗਾ ਹੈ ਕਿ ਦੋਵੇਂ ਮ੍ਰਿਤਕ ਪੁਲਿਸ ਮੁਲਾਜ਼ਮ ਸਨ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਜਲੰਧਰ ਦੇਹਾਤ ਪੁਲਿਸ ਅਤੇ ਹੁਸ਼ਿਆਰਪੁਰ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਕਤਲ ਅਤੇ ਖੁਦਕੁਸ਼ੀ ਦੇ ਐਂਗਲ `ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related Post