July 6, 2024 01:30:59
post

Jasbeer Singh

(Chief Editor)

Patiala News

ਸ਼ੰਭੂ ਰੇਲਵੇ ਟਰੈਕ ’ਤੇ ਜਾਰੀ ਧਰਨੇ ਵਿੱਚ ਕਿਸਾਨ ਬੀਬੀ ਦੀ ਮੌਤ

post-img

ਸ਼ੰਭੂ ਰੇਲਵੇ ਸਟੇਸ਼ਨ ’ਤੇ ਸਥਿਤ ਟਰੈਕ ’ਤੇ ਜਾਰੀ ਧਰਨੇ ਦੌਰਾਨ ਲੰਘੀ ਦੇਰ ਰਾਤ ਇੱਕ ਕਿਸਾਨ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ (55) ਪਤਨੀ ਰਸ਼ਪਾਲ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲਾ ਤਰਨ ਤਾਰਨ ਵਜੋਂ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਬੀਬੀ ਬਲਵਿੰਦਰ ਕੌਰ ਨੂੰ ਅੱਧੀ ਰਾਤ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਏਪੀ ਜੈਨ ਸਿਵਲ ਹਸਪਤਾਲ ਰਾਜਪੁਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨ ਬੀਬੀ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਉਸ ਦੀ ਮ੍ਰਿਤਕ ਦੇਹ ਸ਼ੰਭੂ ਰੇਲਵੇ ਸਟੇਸ਼ਨ ’ਤੇ ਜਾਰੀ ਧਰਨੇ ਵਿੱਚ ਲਿਆਂਦੀ ਜਾਵੇਗੀ। ਇੱਥੇ ਉਸ ਨੂੰ ਸ਼ਰਧਾਂਜਲੀਆਂ ਭੇਟ ਕਰਨ ਤੋਂ ਬਾਅਦ ਹੀ ਉਸ ਦੇ ਪਿੰਡ ਲਈ ਕਾਫਲਾ ਰਵਾਨਾ ਹੋਵੇਗਾ।

Related Post