post

Admin

(Chief Editor)

National

ਜ਼ਮੀਨ ਖਿਸਕਣ ਦੀ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ 132 ਤੱਕ ਪਹੁੰਚ ਗਈ, 200 ਤੋਂ ਵੱਧ ਜ਼ਖ਼ਮੀ

post-img

ਜ਼ਮੀਨ ਖਿਸਕਣ ਦੀ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ 132 ਤੱਕ ਪਹੁੰਚ ਗਈ, 200 ਤੋਂ ਵੱਧ ਜ਼ਖ਼ਮੀ ਵਾਇਨਾਡ, 31 ਜੁਲਾਈ : ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿਚ ਮਰਨ ਵਾਲਿਆਂ ਦੀ ਗਿਣਤੀ 132 ਹੋ ਗਈ ਹੈ ਅਤੇ 200 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਬਚਾਅ ਕਰਮਚਾਰੀ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਲੱਭਣ ਵਿੱਚ ਜੁਟੇ ਹੋਏ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਮੁੰਡਾਕਾਈ ਅਤੇ ਚੂਰਲਮਾਲਾ ਖੇਤਰਾਂ ਚ 180 ਤੋਂ ਵੱਧ ਲੋਕ ਲਾਪਤਾ ਹਨ ਅਤੇ 300 ਤੋਂ ਵੱਧ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਆਰਮੀ, ਨੇਵੀ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀਆਂ ਬਚਾਅ ਟੀਮਾਂ ਮਲਬੇ ਹੇਠ ਦੱਬੇ ਲੋਕਾਂ ਦੀ ਭਾਲ ਕਰ ਰਹੀਆਂ ਹਨ।

Related Post

Instagram