July 6, 2024 01:16:23
post

Jasbeer Singh

(Chief Editor)

National

ਦਿੱਲੀ ਕਮੇਟੀ ਦੇਸ਼ ਭਰ ’ਚ ਲਗਾਵੇਗੀ ਗੁਰਮਤਿ ਕੈਂਪ

post-img

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਦੀ ਅਗਵਾਈ ਹੇਠ ਸਿੱਖੀ ਪ੍ਰਚਾਰ ਵਾਸਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ 1 ਤੋਂ 21 ਜੂਨ ਤੱਕ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ਤੇ ਦੁਨੀਆਂ ਭਰ ਵਿਚ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ। ਪ੍ਰੈੱਸ ਕਾਨਫਰੰਸ ’ਚ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਅਤੇ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਪਿਛਲੇ ਢਾਈ ਸਾਲਾਂ ਤੋਂ ਨਵੀਂ ਪੀੜ੍ਹੀ ਨੂੰ ਗੁਰਮਤਿ ਤੇ ਆਪਣੀ ਮਾਂ ਬੋਲੀ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ 2022 ਵਿਚ ਕੈਂਪ ਲਗਾਇਆ, ਜਿਸ ਪ੍ਰਤੀ ਬੱਚਿਆਂ ’ਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 12 ਹਜ਼ਾਰ ਬੱਚਿਆਂ ਨੇ ਕੈਂਪ ਵਿਚ ਭਾਗ ਲਿਆ ਤੇ ਇਸ ਵਾਰ 1 ਜੂਨ ਤੋਂ 21 ਜੂਨ ਤੱਕ ਇਹ ਕੈਂਪ ਲਗਾਏ ਜਾ ਰਹੇ ਹਨ, ਜਿਸਦਾ ਸਮਾਪਤੀ ਸਮਾਗਮ 22 ਅਤੇ 23 ਜੂਨ ਨੂੰ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਸਵਾ ਤੋਂ ਡੇਢ ਸੌ ਕੈਂਪ ਦੀਆਂ ਮਨਜ਼ੂਰੀਆਂ ਆ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਵਿਚ 75-76 ਕੈਂਪ ਲੱਗ ਰਹੇ ਹਨ। ਇਸੇ ਤਰੀਕੇ ਆਗਰਾ, ਕਾਨਪੁਰ, ਬਰੇਲੀ, ਰਾਏਪੁਰ, ਲੁਧਿਆਣਾ, ਪਟਨਾ, ਝਾਰਖੰਡ ਤੇ ਵੱਖ-ਵੱਖ ਥਾਵਾਂ ’ਤੇ ਇਹ ਕੈਂਪ ਲੱਗ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਵਿੱਚ ਬੱਚਿਆਂ ਨੂੰ ਗੁਰਮਤਿ ਤੇ ਪੰਜਾਬੀ ਬੋਲੀ ਦੀਆਂ ਪੁਸਤਕਾਂ ਪੜ੍ਹਾਈਆਂ ਜਾਣਗੀਆਂ।

Related Post