post

Jasbeer Singh

(Chief Editor)

National

ਦਿੱਲੀ ਦੀ ਅਦਾਲਤ ਨੇ ਕੀਤਾ ਕੇਜਰੀਵਾਲ, ਸਿਸੋਦੀਆ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ

post-img

ਦਿੱਲੀ ਦੀ ਅਦਾਲਤ ਨੇ ਕੀਤਾ ਕੇਜਰੀਵਾਲ, ਸਿਸੋਦੀਆ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਨਵੀਂ ਦਿੱਲੀ, 25 ਜੁਲਾਈ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਜਾ ਰਹੀ ਜਾਂਚ ਸਬੰਧੀ ਕੇਜਰੀਵਾਲ ਦੀ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ, ਜਦੋਂ ਕਿ ਸੀਬੀਆਈ ਦੁਆਰਾ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਗਈ ਹੈ। ਇਸੇ ਤਰ੍ਹਾਂ ਜੱਜ ਨੇ ਮਨੀ ਲਾਂਡਰਿੰਗ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਭਾਰਤ ਰਾਸ਼ਟਰ ਸਮਿਤੀ ਦੀ ਆਗੂ ਕੇ ਕਵਿਤਾ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ। ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

Related Post