 
                                             ਦਿੱਲੀ ਫੂਡ ਸਪਲਾਈ ਵਿਭਾਗ ਨੇ ਕੀਤੇ 40 ਹਜ਼ਾਰ ਫਰਜ਼ੀ ਰਾਸ਼ਨ ਕਾਰਡ ਧਾਰਕਾਂ ਦੇ ਲਾਇਸੈਂਸ ਰੱਦ
- by Jasbeer Singh
- September 8, 2024
 
                              ਦਿੱਲੀ ਫੂਡ ਸਪਲਾਈ ਵਿਭਾਗ ਨੇ ਕੀਤੇ 40 ਹਜ਼ਾਰ ਫਰਜ਼ੀ ਰਾਸ਼ਨ ਕਾਰਡ ਧਾਰਕਾਂ ਦੇ ਲਾਇਸੈਂਸ ਰੱਦ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੀਆਂ ਹਦਾਇਤਾਂ ‘ਤੇ ਰਾਜਾਂ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਸੁਰੱਖਿਆ ਵਿਭਾਗਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸਦੇ ਚਲਦਿਆਂ ਦਿੱਲੀ ਫੂਡ ਸਪਲਾਈ ਵਿਭਾਗ ਨੇ ਸ਼ਨੀਵਾਰ ਨੂੰ 40 ਹਜ਼ਾਰ ਫਰਜ਼ੀ ਰਾਸ਼ਨ ਕਾਰਡ ਧਾਰਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ। ਦੱਸਣਯੋਗ ਹੈ ਕਿ ਦੀਵਾਲੀ ਤੋਂ ਪਹਿਲਾਂ ਫਰਜ਼ੀ ਰਾਸ਼ਨ ਕਾਰਡ ਧਾਰਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਇਹ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਦਿੱਲੀ ਸਰਕਾਰ ਦੇ ਖੁਰਾਕ ਸਪਲਾਈ ਵਿਭਾਗ ਨੇ ਫਰਜ਼ੀ ਰਾਸ਼ਨ ਕਾਰਡਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਦੇ ਤਹਿਤ ਸ਼ਨੀਵਾਰ ਨੂੰ 40 ਹਜ਼ਾਰ ਰਾਸ਼ਨ ਕਾਰਡ ਰੱਦ ਕਰ ਦਿੱਤੇ। ਹੁਣ ਇਨ੍ਹਾਂ 40 ਹਜ਼ਾਰ ਲੋਕਾਂ ਨੂੰ ਦਿੱਲੀ ਵਿੱਚ ਰਾਸ਼ਨ ਨਹੀਂ ਮਿਲੇਗਾ। ਜਿਕਰਯੋਗ ਹੈ ਕਿ ਜੁਲਾਈ 2021 ਤੋਂ ਦੇਸ਼ ਦੀਆਂ ਰਾਸ਼ਨ ਦੀਆਂ ਦੁਕਾਨਾਂ ‘ਤੇ ਈ-ਪਾਸ ਪ੍ਰਣਾਲੀ ਲਾਗੂ ਕੀਤੀ ਗਈ ਸੀ। ਈ-ਪਾਸ ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਜਾਅਲੀ ਰਾਸ਼ਨ ਲੈਣ ਵਾਲਿਆਂ ਦੀ ਪਛਾਣ ਹੋ ਜਾਂਦੀ ਹੈ। ਦਿੱਲੀ ਵਿੱਚ ਪਿਛਲੇ 3 ਸਾਲਾਂ ਤੋਂ ਰਾਸ਼ਨ ਨਾ ਲੈਣ ਵਾਲਿਆਂ ਦੇ ਰਾਸ਼ਨ ਕਾਰਡ ਰੱਦ ਕੀਤੇ ਜਾ ਰਹੇ ਹਨ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     