July 6, 2024 01:33:14
post

Jasbeer Singh

(Chief Editor)

National

ਦਿੱਲੀ ਹਾਈ ਕੋਰਟ ਨੇ ਸੁਨੀਤਾ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ ਅਦਾਲਤੀ ਕਰਵਾਈ ਦੀ ਵੀਡੀਓ ਹਟਾਉਣ ਲਈ ਕਿਹਾ

post-img

ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਵੀਡੀਓ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੇਠਲੀ ਅਦਾਲਤ ਵਿੱਚ ਆਪਣੀ ਗੱਲ ਰੱਖਦੇ ਹੋਏ ਨਜ਼ਰ ਆ ਰਹੇ ਹਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਅਤੇ ਜਸਟਿਸ ਅਮਿਤ ਸ਼ਰਮਾ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਵੀਡੀਓ ਕਾਨਫਰੰਸਿੰਗ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ’ਤੇ ਸੁਨੀਤਾ ਕੇਜਰੀਵਾਲ ਸਮੇਤ ਛੇ ਵਿਅਕਤੀਆਂ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ, ਮੇਟਾ ਅਤੇ ਯੂਟਿਊਬ ਨੂੰ ਨੋਟਿਸ ਜਾਰੀ ਕੀਤੇ ਹਨ। ਹਾਈ ਕੋਰਟ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਜੇ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਕਿ ਅਜਿਹੀ ਸਮੱਗਰੀ ਦੁਬਾਰਾ ਪੋਸਟ ਕੀਤੀ ਗਈ ਹੈ ਤਾਂ ਉਹ ਇਸ ਨੂੰ ਹਟਾ ਦੇਣ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਨੂੰ ਤੈਅ ਕੀਤੀ ਹੈ।

Related Post