
ਖੇਤੀਬਾੜੀ ਵਿਭਾਗ ਨੇ ਪਿੰਡਾਂ ’ਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ
- by Jasbeer Singh
- August 9, 2024

ਖੇਤੀਬਾੜੀ ਵਿਭਾਗ ਨੇ ਪਿੰਡਾਂ ’ਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਪਟਿਆਲਾ, 9 ਅਗਸਤ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਲੜੀ ਤਹਿਤ ਬਲਾਕ ਪਟਿਆਲਾ ਦੇ ਪਿੰਡ ਮਾਜਰੀ ਅਕਾਲੀਆਂ ਅਤੇ ਖੇੜੀ ਮੁਸਲਮਾਨੀਆਂ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ । ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਅਗਸਤ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ । ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਨੇ ਹਾਜ਼ਰ ਕਿਸਾਨਾਂ ਨਾਲ ਸੀ.ਆਰ. ਐਮ. ਸਕੀਮ ਅਧੀਨ ਸਬਸਿਡੀ ਉੱਪਰ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਨੇ ਕਿਸਾਨਾਂ ਨੂੰ ਕੇਂਦਰੀ ਪ੍ਰਾਯੋਜਿਤ ਸਕੀਮਾਂ ਬਾਰੇ ਅਤੇ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਜਗਜੀਤ ਸਿੰਘ, ਮੇਵਾ ਸਿੰਘ, ਹਰਦਿਆਲ ਸਿੰਘ, ਗੁਰਮੁਖ ਸਿੰਘ, ਮਨਪ੍ਰੀਤ ਸਿੰਘ ਅਤੇ ਮੱਲ ਸਿੰਘ ਨੇ ਭਾਗ ਲਿਆ।