go to login
post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਝੋਨੇ ਦੀ ਖਰੀਦ ਦੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆੜ੍

post-img

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਝੋਨੇ ਦੀ ਖਰੀਦ ਦੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆੜ੍ਹਤੀਆਂ, ਸ਼ੈਲਰਾਂ ਮਾਲਕਾਂ ਤੇ ਕੰਬਾਇਨ ਮਾਲਕਾਂ ਤੋਂ ਸਹਿਯੋਗ ਮੰਗਿਆ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਖਰੀਦ ਨਾਲ ਜੁੜੇ ਹਰ ਵਰਗ ਦੀ ਸਹਾਇਤਾ ਲਈ ਵਚਨਬੱਧ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਸਮੱਸਿਆਵਾਂ ਨੂੰ ਆਪਸੀ ਸਹਿਯੋਗ ਨਾਲ ਹੱਲ ਕਰਨਾ ਸਾਡਾ ਮੁੱਖ ਮੰਤਵ: ਐਸ.ਐਸ.ਪੀ ਸਰਤਾਜ ਸਿੰਘ ਚਾਹਲ ਸੰਗਰੂਰ, 30 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀਆਂ ਆੜ੍ਹਤੀ ਐਸੋਸੀਏਸ਼ਨਾਂ, ਸ਼ੈਲਰ ਮਾਲਕਾਂ, ਕੰਬਾਇਨ ਅਪਰੇਟਰਾਂ ਤੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਝੋਨੇ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਹਿਯੋਗ ਮੰਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਖਰੀਦ ਦੇ ਸਮੁੱਚੇ ਕਾਰਜਾਂ ਨਾਲ ਜੁੜੇ ਹਰ ਵਰਗ ਨੂੰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਲਈ ਲੋੜੀਂਦੇ ਸਾਰੇ ਪ੍ਰਸ਼ਾਸਨਿਕ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਸਰਕਾਰ ਦੇ ਪੱਧਰ ’ਤੇ ਰੋਜ਼ਾਨਾ ਪ੍ਰਬੰਧਾਂ ਸਬੰਧੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਮੰਡੀਆਂ ਵਿੱਚ ਪੁੱਜਣ ਵਾਲੇ ਹਰ ਦਾਣੇ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੌਲ ਮਿਲ ਮਾਲਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਜਿਸ ਦੇ ਚਲਦਿਆਂ ਖਰੀਦ ਸੀਜ਼ਨ 2024-25 ਲਈ ਕਸਟਮ ਮਿÇਲੰਗ ਦੀ ਅਲਾਟਮੈਂਟ ਲਈ ਸਭ ਤੋਂ ਪਹਿਲਾਂ ਅਪਲਾਈ ਕਰਨ ਵਾਲੇ 750 ਮਿੱਲ ਮਾਲਕਾਂ ਨੂੰ ਨੀਤੀ ਅਨੁਸਾਰ ਅਲਾਟ ਕੀਤੇ ਝੋਨੇ ਤੋਂ 25 ਫੀਸਦੀ ਵੱਧ ਝੋਨਾ ਅਲਾਟ ਕੀਤਾ ਜਾਵੇਗਾ। ਉਨ੍ਹਾਂ ਨੇ ਮਿੱਲ ਮਾਲਕਾਂ ਨੂੰ ਸਰਕਾਰ ਦੀ ਇਸ ਨੀਤੀ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕੰਬਾਇਨ ਮਾਲਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਕਟਾਈ ਨਾ ਕਰਨ ਕਿਉਂਕਿ ਅਜਿਹਾ ਕਰਨ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵਧ ਜਾਵੇਗੀ ਜਿਸ ਦੀ ਖਰੀਦ ਮੌਕੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਾਰਵੈਸਟਰ ਕੰਬਾਇਨਾਂ ਵਿੱਚ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨੂੰ ਫਿੱਟ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਤੋਂ ਬਗੈਰ ਕੋਈ ਵੀ ਕੰਬਾਇਨ ਨਾ ਚਲਾਈ ਜਾਵੇ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਸਮੁੱਚੇ ਸੀਜ਼ਨ ਦੌਰਾਨ ਹਰ ਵਰਗ ਤੋਂ ਸਹਿਯੋਗ ਦੀ ਜ਼ਰੂਰਤ ਹੈ ਅਤੇ ਸਾਡਾ ਮੁੱਖ ਮੰਤਵ ਸਮੱਸਿਆਵਾਂ ਨੂੰ ਆਪਸੀ ਸਹਿਯੋਗ ਨਾਲ ਦੂਰ ਕਰਨਾ ਹੈ ਤਾਂ ਜੋ ਕਿਸੇ ਵੀ ਵਰਗ ਨੂੰ ਖਰੀਦ ਪ੍ਰਕਿਰਿਆ ਦੌਰਾਨ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਆੜ੍ਹਤੀ ਐਸੋਸੀਏਸ਼ਨਾਂ, ਮਿੱਲ ਮਾਲਕਾਂ, ਕੰਬਾਇਨ ਅਪਰੇਟਰਾਂ ਤੇ ਕਿਸਾਨਾਂ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਡੀ.ਐਫ.ਐਸ.ਸੀ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਮੇਤ ਪੁਲਿਸ ਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Related Post