
ਡਿਪਟੀ ਕਮਿਸ਼ਨਰ ਵੱਲੋਂ 'ਨਵੀਆਂ ਰਾਹਾਂ' ਪ੍ਰਾਜੈਕਟ ਦੀ ਸਫ਼ਲਤਾ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
- by Jasbeer Singh
- August 8, 2024

ਡਿਪਟੀ ਕਮਿਸ਼ਨਰ ਵੱਲੋਂ 'ਨਵੀਆਂ ਰਾਹਾਂ' ਪ੍ਰਾਜੈਕਟ ਦੀ ਸਫ਼ਲਤਾ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਪਟਿਆਲਾ, 8 ਅਗਸਤ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੰਘੇ ਮਹੀਨੇ ਸ਼ੁਰੂ ਕੀਤੇ ਗਏ ਨਿਵੇਕਲੇ ਪ੍ਰਾਜੈਕਟ 'ਨਵੀਆਂ ਰਾਹਾਂ' ਦੀ ਸਫ਼ਲਤਾ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੰਡੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ੁਰੂ ਕੀਤਾ ਗਿਆ ਇਹ ਨਿਵਕੇਲਾ ਪ੍ਰਾਜੈਕਟ ਸਕੂਲਾਂ ਤੋਂ ਵਾਂਝੇ ਤੇ ਪੜ੍ਹਾਈ ਛੱਡ ਚੁੱਕੇ ਬੱਚਿਆਂ ਨੂੰ ਮੁੜ ਸਕੂਲਾਂ ਤੱਕ ਪਹੁੰਚਾਉਣ ਦੇ ਟੀਚੇ ਨੂੰ ਹਾਸਲ ਕਰਨ ਸਫ਼ਲ ਹੋ ਰਿਹਾ ਹੈ । ਸ਼ੌਕਤ ਅਹਿਮਦ ਪਰੇ ਨੇ ਇਸ ਪ੍ਰਾਜੈਕਟ ਦੀ ਰੂਪ ਰੇਖਾ ਉਲੀਕਣ ਲਈ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੂੰ ਪ੍ਰਸ਼ੰਸਾ ਪੱਤਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਜਿਹੇ ਹੋਰ ਪ੍ਰਾਜੈਕਟ ਉਲੀਕੇ ਜਾਣਗੇ ਤਾਂ ਕਿ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ, ਡੀ.ਡੀ.ਐਫ. ਨਿਧੀ ਮਲਹੋਤਰਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਜੀਵਿਕਾ ਰੀਨਾ ਰਾਣੀ, ਸਿਟੀ ਮਿਸ਼ਨ ਮੈਨੇਜਰ ਐਨ.ਯੂ.ਐਲ.ਐਮ. ਈਸ਼ਾ ਸ਼ਰਮਾ, ਜ਼ਿਲ੍ਹਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ ਮੰਜੂ, ਜੀ.ਐਮ. ਡੀ.ਆਈ.ਸੀ. ਅੰਗਦ ਸਿੰਘ ਸੋਹੀ, ਐਲ.ਡੀ.ਐਮ. ਸਟੇਟ ਬੈਂਕ ਰਾਜੀਵ ਸਰਹੱਦੀ, ਏ.ਡੀ.ਸੀ. ਦਫ਼ਤਰ ਦੇ ਹਰਮਿੰਦਰ ਸਿੰਘ ਤੇ ਯੋਗੇਸ਼ਵਰ ਕਸ਼ਯਪ ਨੂੰ ਪ੍ਰ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ । ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 'ਪੜ੍ਹਨਾ ਹੈ-ਪੜ੍ਹਾਣਾ ਹੈ, ਸਭ ਨੂੰ ਨਾਲ ਲੈਕੇ ਜਾਣਾ ਹੈ' ਤਹਿਤ 'ਨਵੀਆਂ ਰਾਹਾਂ ਪ੍ਰਾਜੈਕਟ' ਅਧੀਨ ਐਸ.ਸੀ. ਕਾਰਪੋਰੇਸ਼ਨ ਤੇ ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂਵੱਲੋਂ ਸੀ.ਐਸ.ਆਰ. ਫੰਡ 15 ਲੱਖ ਰੁਪਏ ਦੇ ਸਹਿਯੋਗ ਸਦਕਾ 26 ਲੱਖ ਰੁਪਏ ਨਾਲ ਖਰੀਦੇ 22 ਈ-ਰਿਕਸ਼ੇ ਜ਼ਿਲ੍ਹੇ ਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਦੇ ਸਲੰਮ ਏਰੀਆ ਦੇ 6 ਬਲਾਕਾਂ ਦੇ 12 ਸਕੂਲਾਂ ਲਈ ਸੈਲਫ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਕੌਮੀ ਦਿਹਾਤੀ ਆਜੀਵਿਕਾ ਮਿਸ਼ਨ ਤੇ ਕੌਮੀ ਸ਼ਹਿਰੀ ਅਜੀਵਿਕਾ ਮਿਸ਼ਨ ਤਹਿਤ ਇਹ ਈ-ਰਿਕਸ਼ੇ ਪ੍ਰਦਾਨ ਕੀਤੇ ਗਏ ਸਨ । ਇਸ ਨਾਲ ਈ-ਰਿਕਸ਼ੇ ਹਾਸਲ ਕਰਨ ਵਾਲੀਆਂ ਔਰਤਾਂ ਜਿੱਥੇ ਸਿੱਖਿਆ ਲਈ ਬਣਾਏ ਇਸ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਸਕੂਲਾਂ ਤੱਕ ਪਹੁੰਚਾ ਰਹੀਆਂ ਹਨ, ਉਥੇ ਹੀ ਆਪਣਾ ਰੋਜ਼ਗਾਰ ਵੀ ਕਮਾ ਰਹੀਆਂ ਹਨ । ਇਸ ਤੋਂ ਬਿਨ੍ਹਾਂ ਇਸੇ ਪ੍ਰਾਜੈਕਟ ਤਹਿਤ 160 ਬੱਚਿਆਂ ਲਈ ਧਬਲਾਨ ਤੇ ਮਸੀਂਗਣ ਵਿਖੇ ਬੈਂਬੂ ਸਕੂਲ ਵੀ ਬਣਵਾਏ ਗਏ ਹਨ ਤਾਂ ਕਿ ਭੱਠਿਆਂ 'ਤੇ ਕੰਮ ਕਰਦੇ ਮਜ਼ਦੂਰਾਂ ਦੇ ਬੱਚੇ ਸਿੱਖਿਆ ਤੋਂ ਵਿਰਵੇ ਨਾ ਰਹਿ ਜਾਣ। ਏ.ਡੀ.ਸੀ. ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਜਿਹੇ ਹੋਰ ਪ੍ਰਾਜੈਕਟ ਵੀ ਉਲੀਕੇ ਜਾਣਗੇ।
Related Post
Popular News
Hot Categories
Subscribe To Our Newsletter
No spam, notifications only about new products, updates.