post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5 ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ

post-img

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5 ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੰਗਰੂਰ , 25 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲਾ ਸੰਗਰੂਰ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਦਾ ਹੋਕਾ ਦੇਣ ਵਾਲੇ 5 ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵਾਹਨਾਂ ਨੂੰ ਰਵਾਨਾ ਕਰਨ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਗਰੂਕਤਾ ਵਾਹਨ ਚਲਾਉਣ ਦਾ ਮੁੱਖ ਮਕਸਦ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਾ, ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦੇ ਦੱਸਣੇ ਅਤੇ ਅੱਗ ਲਾਉਣ ਨਾਲ ਮਨੁੱਖਾਂ, ਪਸ਼ੂ ਪੰਛੀਆਂ ਅਤੇ ਬਨਸਪਤੀ ਨੂੰ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵਾਹਨ ਲੜੀਵਾਰ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਬਲਾਕਾਂ ਵਿੱਚ ਜਾ ਕੇ ਪਿੰਡ-ਪਿੰਡ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਕਿਸਾਨਾਂ ਅੰਦਰ ਜਾਗਰੂਕਤਾ ਪੈਦਾ ਕਰਨਗੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਨਾੜ (ਪਰਾਲੀ ) ਸਾੜਨ ਅਤੇ ਫਸਲੀ ਰਹਿੰਦ ਖੂਹੰਦ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਵੀ ਹਾਜ਼ਰ ਸਨ।

Related Post