post

Jasbeer Singh

(Chief Editor)

Patiala News

ਸੰਗਤਾਂ ਨੂੰ ਸੰਤ ਬਾਬਾ ਹਰਭਜਨ ਸਿੰਘ ਸੁਰਾਜਪੁਰ ਵਾਲਿਆਂ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ : ਜੱਸੀ ਸੋਹੀਆਂ ਵਾਲਾ

post-img

ਸੰਗਤਾਂ ਨੂੰ ਸੰਤ ਬਾਬਾ ਹਰਭਜਨ ਸਿੰਘ ਸੁਰਾਜਪੁਰ ਵਾਲਿਆਂ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ : ਜੱਸੀ ਸੋਹੀਆਂ ਵਾਲਾ -ਕਿਹਾ ਉਨ੍ਹਾਂ ਦੇ ਕੀਤੇ ਪਰਉਪਕਾਰ ਰਹਿੰਦੀ ਦੁਨੀਆਂ ਤੱਕ ਯਾਦ ਕੀਤੇ ਜਾਣਗੇ ਨਾਭਾ, 25 ਅਪ੍ਰੈਲ : ਸੱਚਖੰਡ ਵਾਸੀ ਸੰਤ ਬਾਬਾ ਹਰਭਜਨ ਸਿੰਘ ਜੀ ਸਰਾਜਪੁਰ ਵਾਲਿਆਂ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜ ਕੇ ਸੱਚ ਦੇ ਮਾਰਗ ਤੇ ਚੱਲਣ ਦਾ ਉਪਦੇਸ਼ ਦਿੱਤਾ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਗੁਰਦੁਆਰਾ ਸਾਹਿਬ ਪਿੰਡ ਸੁਰਾਜਪੁਰ ਵਿਖੇ ਸੰਤ ਬਾਬਾ ਹਰਭਜਨ ਸਿੰਘ ਸੁਰਾਜਪੁਰ ਵਾਲਿਆਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਸਮੇਂ ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਗੱਲਬਾਤ ਕਰਦਿਆਂ ਕੀਤਾ । ਉਨਾਂ ਕਿਹਾ ਕਿ ਸੰਤ ਬਾਬਾ ਹਰਭਜਨ ਸਿੰਘ ਦੀ ਸਿੱਖ ਪੰਥ ਨੂੰ ਵੱਡੀ ਦੇਣ ਹੈ ਜਿਨ੍ਹਾਂ ਨੇ ਆਪਣੀ ਰਹਿੰਦੀ ਜ਼ਿੰਦਗੀ ਤੱਕ ਸੰਗਤਾਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਆਪਣਾ ਯੋਗਦਾਨ ਪਾਇਆ ਅਤੇ ਸਮਾਜ ਸੇਵੀ ਕੰਮਾਂ ਵਿੱਚ ਵਧ ਕੇ ਹਿੱਸਾ ਲਿਆ । ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਇਲਾਕੇ ਨੂੰ ਬਾਬਾ ਜੀ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ ਅਤੇ ਉਹਨਾਂ ਦੇ ਕੀਤੇ ਪਰਉਪਕਾਰ ਰਹਿੰਦੀ ਦੁਨੀਆਂ ਤੱਕ ਯਾਦ ਕੀਤੇ ਜਾਣਗੇ । ਇਸ ਮੋਕੇ ਉਨ੍ਹਾਂ ਮਿਸ਼ਨ ਲਾਲੀ ਤੇ ਹਰਿਆਲੀ ਦੇ ਮੋਢੀ ਹਰਦੀਪ ਸਨੌਰ ਉਨਾਂ ਦੀ ਟੀਮ ਵਲੋਂ ਮਨੁੱਖਤਾ ਦੀ ਭਲਾਈ ਲਈ ਲਗਾਏ ਗਏ ਖੂਨਦਾਨ ਕੈਂਪ ਵਿੱਚ ਪਹੁੰਚਕੇ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ ।

Related Post